ਅਮਰੀਕਾ ਦਾ H-1B ਅਤੇ H-4 ਵੀਜ਼ਾ ਬਾਰੇ ਵੱਡੀ ਅਪਡੇਟ

ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਵੱਲੋਂ 15 ਦਸੰਬਰ ਤੋਂ H-1B ਅਤੇ H-4 ਵੀਜ਼ਿਆਂ ਲਈ ਅਪਲਾਈ ਕਰਨ ਵਾਲਿਆਂ ਦੇ ਸੋਸ਼ਲ ਮੀਡੀਆ ਖਾਤਿਆਂ ਤੇ ਆਨਲਾਈਨ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕਰ ਕੇ H-1B ਅਤੇ H-4 ਬਿਨੈਕਾਰਾਂ ਨੂੰ ਵੀਜ਼ਾ ਲੈਣ ਲਈ ਸਮਾਂ ਲੱਗ ਰਿਹਾ ਹੈ। ਅਮਰੀਕਾ ਨੇ ਇਨ੍ਹਾਂ ਵਰਗਾਂ ਵਿਚ ਅਪਲਾਈ ਕਰਨ ਵਾਲਿਆਂ ਨੂੰ ਜਲਦੀ ਅਪਲਾਈ ਕਰਨ ਲਈ ਕਿਹਾ ਹੈ ਕਿਉਂਕਿ ਨਿਯਮ ਸਖਤ ਹੋਣ ਕਾਰਨ ਪ੍ਰਕਿਰਿਆ ਲੰਬੀ ਹੋ ਗਈ ਹੈ।ਅਮਰੀਕੀ ਦੂਤਾਵਾਸ ਨੇ ਇਸ ਸਬੰਧੀ ਪੋਸਟ ਸੋਸ਼ਲ ਮੀਡੀਆ ’ਤੇ ਨਸ਼ਰ ਕੀਤੀ ਹੈ। ਇਸ ਤੋਂ ਪਹਿਲਾਂ ਅਮਰੀਕਾ ਨੇ ਭਾਰਤ ਵਿੱਚ ਇਸ ਮਹੀਨੇ ਦੇ ਅੰਤ ਵਿੱਚ ਹੋਣ ਵਾਲੇ ਹਜ਼ਾਰਾਂ H-1B ਵੀਜ਼ਾ ਬਿਨੈਕਾਰਾਂ ਦੀਆਂ ਪਹਿਲਾਂ ਤੋਂ ਨਿਰਧਾਰਤ ਇੰਟਰਵਿਊਆਂ ਨੂੰ ਕਈ ਮਹੀਨਿਆਂ ਲਈ ਅਚਾਨਕ ਮੁਲਤਵੀ ਕਰ ਦਿੱਤਾ ਸੀ। ਅਮਰੀਕੀ ਦੂਤਾਵਾਸ ਨੇ ਕਿਹਾ ਕਿ ਪਹਿਲਾਂ ਸਿਰਫ ਚੋਣਵੇਂ ਦੇਸ਼ਾਂ ਤੋਂ ਆਉਣ ਵਾਲਿਆਂ ਦੇ ਸੋਸ਼ਲ ਮੀਡੀਆ ਖਾਤੇ ਜਾਂਚੇ ਜਾਂਦੇ ਸਨ ਪਰ ਹੁਣ ਵਿਸ਼ਵ ਭਰ ਵਿਚੋਂ ਅਮਰੀਕੀ ਵੀਜ਼ੇ ਲਈ ਅਪਲਾਈ ਕਰਨ ਵਾਲਿਆਂ ਦੇ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

Total Views: 51 ,
Real Estate