ਕੋਲਿਆਂਵਾਲੀ 16 ਜਨਵਰੀ ਤੱਕ ਹੋਰ ਨਿਆਇਕ ਹਿਰਾਸਤ ’ਚ

ਬੇਹਿਸਾਬੀ ਜਾਇਦਾਦ ਬਣਾਉਣ ਦੇ ਮਾਮਲੇ ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲਾਂ ਦੇ ਕਰੀਬੀ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਮੋਹਾਲੀ ਅਦਾਲਤ ਨੇ 16 ਜਨਵਰੀ ਤੱਕ ਹੋਰ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। ਇਸ ਮਾਮਲੇ ਤੇ ਅਗਲੀ ਸੁਣਵਾਈ ਵੀਡਿਓ ਕਾਨਫ਼ਰੰਸ ਦੁਆਰਾ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਵੀ ਦਿਆਲ ਸਿੰਘ ਕੋਲਿਆਂਵਾਲੀ ਨੂੰ 21 ਦਸੰਬਰ ਨੂੰ ਮੋਹਾਲੀ ਦੀ ਅਦਾਲਤ ਵਿਖੇ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਵੱਲੋਂ ਉਨ੍ਹਾਂ 14 ਦਿਨਾਂ ਵਾਸਤੇ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ।ਵਿਜੀਲੈਂਸ ਵੱਲੋਂ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਸੀ।

Total Views: 290 ,
Real Estate