ਸ਼ਹਿਬਾਜ਼ ਸ਼ਰੀਫ਼ ਨੇ ਇਮਰਾਨ ਖ਼ਾਨ ਦੀ ਪਾਰਟੀ ਨੂੰ ਗੱਲਬਾਤ ਦਾ ਦਿੱਤਾ ਸੱਦਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ।ਇਹ ਪੇਸ਼ਕਸ਼ ਅਜਿਹੇ ਸਮੇਂ ਆਈ ਹੈ ਜਦੋਂ ਕੁਝ ਦਿਨ ਪਹਿਲਾਂ ਹੀ ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 17-17 ਸਾਲ ਦੀ ਸਜ਼ਾ ਸੁਣਾਈ ਗਈ ਹੈ।ਇਸਲਾਮਾਬਾਦ ਵਿੱਚ ਸੰਘੀ ਕੈਬਨਿਟ ਦੀ ਮੀਟਿੰਗ ਦੌਰਾਨ ਸ਼ਹਿਬਾਜ਼ ਨੇ ਕਿਹਾ ਕਿ ਜੇਕਰ ਪੀ.ਟੀ.ਆਈ. ਗੱਲਬਾਤ ਲਈ ਗੰਭੀਰ ਹੈ, ਤਾਂ ਸਰਕਾਰ ਵੀ ਪੂਰੀ ਤਰ੍ਹਾਂ ਤਿਆਰ ਹੈ।

Total Views: 55 ,
Real Estate