ਠਾਕਰੇ ਭਰਾ ਹੋਏ ਇਕੱਠੇ

ਸ਼ਿਵ ਸੈਨਾ (UBT) ਦੇ ਮੁਖੀ ਉਧਵ ਠਾਕਰੇ ਅਤੇ ਮਹਾਰਾਸ਼ਟਰ ਨਵਨਿਰਮਾਣ ਸੈਨਾ (MNS) ਦੇ ਮੁਖੀ ਰਾਜ ਠਾਕਰੇ ਨੇ ਬੁੱਧਵਾਰ ਨੂੰ 15 ਜਨਵਰੀ ਦੀਆਂ ਬ੍ਰਿਹਨਮੁੰਬਈ ਨਗਰ ਨਿਗਮ (BMC) ਚੋਣਾਂ ਤੋਂ ਪਹਿਲਾਂ ਆਪਣੀਆਂ ਪਾਰਟੀਆਂ ਦੇ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਪਿਛਲੇ ਕਈ ਮਹੀਨਿਆਂ ਤੋਂ ਲੱਗ ਰਹੀਆਂ ਅਟਕਲਾਂ ’ਤੇ ਵਿਰਾਮ ਲੱਗ ਗਿਆ ਹੈ।ਰਾਜ ਠਾਕਰੇ ਨਾਲ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਧਵ ਨੇ ਕਿਹਾ ਕਿ ਦੋਵੇਂ ਪਾਰਟੀਆਂ ‘ਇਕੱਠੇ ਰਹਿਣ ਲਈ ਇਕੱਠੇ ਹੋਈਆਂ ਹਨ।’ ਹਾਲਾਂਕਿ, ਰਾਜ ਠਾਕਰੇ ਨੇ BMC ਚੋਣਾਂ ਲਈ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਬਾਰੇ ਕੋਈ ਵੇਰਵਾ ਸਾਂਝਾ ਨਹੀਂ ਕੀਤਾ।

Total Views: 53 ,
Real Estate