ਉਨਾਓ ਜਬਰ-ਜਨਾਹ ਪੀੜਤ ਨੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੈਂਗਰ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਦੇ ਫ਼ੈਸਲੇ ਨੂੰ ਆਪਣੇ ਪਰਿਵਾਰ ਲਈ ਕਾਲ (ਮੌਤ) ਕਰਾਰ ਦਿੰਦੇ ਹੋਏ ਅੱਜ ਕਿਹਾ ਕਿ ਉਹ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸੈਂਗਰ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰ ਦਿੱਤੀ ਅਤੇ ਦੋਸ਼ਸਿੱਧੀ ਖ਼ਿਲਾਫ਼ ਦਾਇਰ ਉਸ ਦੀ ਅਪੀਲ ’ਤੇ ਆਖ਼ਰੀ ਫ਼ੈਸਲਾ ਆਉਣ ਤੱਕ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਇਸ ਤੋਂ ਪਹਿਲਾਂ ਦਸਬੰਰ 2019 ਵਿੱਚ ਹੇਠਲੀ ਅਦਾਲਤ ਨੇ 2017 ਵਾਲੇ ਮਾਮਲੇ ਵਿੱਚ ਸੈਂਗਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ; ਹਾਲਾਂਕਿ, ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਸੈਂਗਰ ਪੀੜਤ ਦੇ ਘਰ ਦੇ ਪੰਜ ਕਿਲੋਮੀਟਰ ਦੇ ਦਾਇਰੇ ਵਿੱਚ ਨਹੀਂ ਜਾਵੇਗਾ ਅਤੇ ਨਾ ਹੀ ਪੀੜਤ ਜਾਂ ਉਸ ਦੀ ਮਾਂ ਨੂੰ ਕਿਸੇ ਤਰ੍ਹਾਂ ਦੀ ਧਮਕੀ ਦੇਵੇਗਾ।
Total Views: 77 ,
Real Estate















