ਨਵਜੋਤ ਕੌਰ ਸਿੱਧੂ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਕਾਂਗਰਸ ਪਾਰਟੀ ਵਿੱਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਸਾਬਕਾ ਵਿਧਾਇਕਾ ਮੈਡਮ ਨਵਜੋਤ ਕੌਰ ਸਿੱਧੂ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਸ਼ਹਿਰ ਨਾਲ ਸਬੰਧਤ ਮੁੱਦੇ ਚੁੱਕੇ। ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਅਤੇ ਹਾਈਵੇਜ਼ ਦੀ ਖ਼ਸਤਾ ਹਾਲਤ ਅਤੇ ਅਧੂਰੇ ਪਏ ਕੰਮਾਂ ਨੂੰ ਲੈ ਕੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਮੰਗ ਪੱਤਰ ਸੌਂਪਿਆ। ਇਸ ਪੱਤਰ ਰਾਹੀਂ ਉਨ੍ਹਾਂ ਨੇ ਸ਼ਹਿਰ ਵਿੱਚ ਲਟਕ ਰਹੇ ਵਿਕਾਸ ਕਾਰਜਾਂ ਅਤੇ ਟ੍ਰੈਫਿਕ ਦੀਆਂ ਗੰਭੀਰ ਸਮੱਸਿਆਵਾਂ ਵੱਲ ਕੇਂਦਰ ਸਰਕਾਰ ਦਾ ਨਿੱਜੀ ਧਿਆਨ ਦਿਵਾਉਣ ਦੀ ਮੰਗ ਕੀਤੀ ਹੈ।

Total Views: 82 ,
Real Estate