ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਮੰਗਲਵਾਰ ਨੂੰ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਮੀਡੀਆ ਸੈੱਲ ਨੇ ਫੇਸਬੁੱਕ ‘ਤੇ ਉਨ੍ਹਾਂ ਦੀ ਮੌਤ ਦੀ ਸੂਚਨਾ ਦਿੱਤੀ ਹੈ।ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐੱਪੀ) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਬੀਐੱਪੀ ਦੀ ਚੇਅਰਪਰਸਨ ਅਤੇ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਦਾ ਅੱਜ ਸਵੇਰੇ 6 ਵਜੇ, ਫਜਰ ਦੀ ਨਮਾਜ਼ ਤੋਂ ਥੋੜ੍ਹੀ ਦੇਰ ਬਾਅਦ ਦੇਹਾਂਤ ਹੋ ਗਿਆ।”25 ਦਸੰਬਰ ਨੂੰ, ਖਾਲਿਦਾ ਜ਼ਿਆ ਦੇ ਪੁੱਤਰ, ਤਾਰਿਕ ਰਹਿਮਾਨ 17 ਸਾਲਾਂ ਬਾਅਦ ਲੰਡਨ ਤੋਂ ਢਾਕਾ ਵਾਪਸ ਆਏ ਸਨ। ਉਨ੍ਹਾਂ ਦੀ ਵਾਪਸੀ ਤੋਂ ਸਿਰਫ਼ ਪੰਜ ਦਿਨ ਬਾਅਦ, ਖਾਲਿਦਾ ਜ਼ਿਆ ਨੇ ਆਖਰੀ ਸਾਹ ਲਏ।ਖਾਲਿਦਾ ਜ਼ਿਆ ਕਈ ਮਹੀਨਿਆਂ ਤੋਂ ਬਿਮਾਰ ਸਨ ਅਤੇ ਢਾਕਾ ਦੇ ਐਵਰਕੇਅਰ ਹਸਪਤਾਲ ਵਿੱਚ ਇਲਾਜ ਅਧੀਨ ਸਨ।

Total Views: 55 ,
Real Estate