ਪੰਜਾਬ ਵਿਧਾਨ ਸਭਾ ਨੇ ਅੱਜ ਵਿਸ਼ੇਸ਼ ਸੈਸ਼ਨ ਦੌਰਾਨ ਕੇਂਦਰ ਸਰਕਾਰ ਦੇ ‘ਵਿਕਸਿਤ ਭਾਰਤ-ਜੀ ਰਾਮ ਜੀ’ ਕਾਨੂੰਨ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਮਗਨਰੇਗਾ ਦਾ ਸਰੂਪ ਬਦਲਣ ਖ਼ਿਲਾਫ਼ ਮਤਾ ਪਾਸ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਮਤਾ ਪਾਸ ਹੋਣ ਮੌਕੇ ਭਾਜਪਾ ਵਿਧਾਇਕ ਗੈ਼ਰ-ਹਾਜ਼ਰ ਸਨ; ਮੁੱਖ ਵਿਰੋਧੀ ਧਿਰ ਕਾਂਗਰਸ ਸਮੇਤ ਬਾਕੀ ਸਭ ਸਿਆਸੀ ਧਿਰਾਂ ਨੇ ਮਤੇ ਦੀ ਹਮਾਇਤ ਕੀਤੀ। ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੀ ਗ਼ੈਰ-ਹਾਜ਼ਰ ਰਹੀ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਮਤੇ ਨੂੰ ਸਦਨ ਨੇ ਬਹਿਸ ਮਗਰੋਂ ਪਾਸ ਕਰ ਦਿੱਤਾ। ਸਰਕਾਰੀ ਮਤੇ ’ਚ ਸਦਨ ਨੇ ਸਿਫ਼ਾਰਸ਼ ਕੀਤੀ ਕਿ ਸੂਬਾ ਸਰਕਾਰ ਕੇਂਦਰ ਤੋਂ ਨਵਾਂ ਐਕਟ ਵਾਪਸ ਲੈਣ ਦੀ ਮੰਗ ਕਰੇ, ਸਕੀਮ ਨੂੰ ਅਧਿਕਾਰ ਆਧਾਰਿਤ ਰੂਪ ’ਚ ਬਹਾਲ ਕੀਤਾ ਜਾਵੇ, ਗ਼ਰੀਬ ਪਰਿਵਾਰਾਂ ਲਈ ਗਾਰੰਟੀਸ਼ੁਦਾ ਕੰਮ ਅਤੇ ਉਜਰਤ ਯਕੀਨੀ ਬਣਾਈ ਜਾਵੇ। ਇਹ ਵੀ ਕਿਹਾ ਗਿਆ ਕਿ ਨਵੇਂ ਐਕਟ ਨਾਲ ਜਿੱਥੇ ਸੂਬਿਆਂ ’ਤੇ ਵਿੱਤੀ ਬੋਝ ਵਧੇਗਾ, ਉੱਥੇ ਮਗਨਰੇਗਾ ਦੀ ਖ਼ੁਦਮੁਖ਼ਤਾਰੀ ਨੂੰ ਵੀ ਢਾਹ ਲੱਗੇਗੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਮਤਾ ਅਤੇ ਤਿੰਨ ਅਹਿਮ ਬਿੱਲ ਪਾਸ ਹੋਣ ਮਗਰੋਂ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ।
ਪੰਜਾਬ ਵਿਧਾਨ ਸਭਾ ਵੱਲੋਂ ‘ਜੀ ਰਾਮ ਜੀ’ ਖ਼ਿਲਾਫ਼ ਮਤਾ ਪਾਸ
Total Views: 46 ,
Real Estate



















