328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੇਰ ਰਾਤ ਪੁਲਿਸ ਨੇ ਕੋਹਲੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਿਥੇ ਅਦਾਲਤ ਨੇ ਪੁਲਿਸ ਨੂੰ ਕੋਹਲੀ ਦਾ ਛੇ ਦਿਨ ਦਾ ਰਿਮਾਂਡ ਦਿਤਾ ਹੈ। ਕੋਹਲੀ ਸ਼੍ਰੋਮਣੀ ਕਮੇਟੀ ਦਾ ਸੀਏ ਰਹਿਣ ਤੋਂ ਇਲਾਵਾ ਸੁਖਬੀਰ ਬਾਦਲ ਦੇ ਸੀ.ਏ ਵੀ ਰਹੇ ਹਨ ਅਤੇ ਉਨ੍ਹਾਂ ਦੇ ਕਾਫ਼ੀ ਕਰੀਬੀ ਸਨ। ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਡਿਟ ਨਾਲ ਸਬੰਧਤ ਕੰਮ ਵੀ ਦੇਖਦੇ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਘਪਲੇ ਮਾਮਲੇ ਵਿਚ ਪੁਲਿਸ ਵਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ।
Total Views: 72 ,
Real Estate



















