ਮਾਨਿਕ ਗੋਇਲ ,ਮਿੰਟੂ ਗੁਰਸਰੀਆ ਸਣੇ 10 ਖ਼ਿਲਾਫ਼ ਕੇਸ ਦਰਜ ,ਪੱਤਰਕਾਰ ਭਾਈਚਾਰੇ ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੇ ਹੈਲੀਕਾਪਟਰ ਦੀ ਵਰਤੋਂ ਸਬੰਧੀ ਸੋਸ਼ਲ ਮੀਡੀਆ ’ਤੇ ਪੋਸਟ ਪਾਉਣ ਨੂੰ ਲੈ ਕੇ ਪੁਲੀਸ ਨੇ 10 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇੰਸਪੈਕਟਰ ਸਤਿਬੀਰ ਸਿੰਘ ਦੀ ਸ਼ਿਕਾਇਤ ’ਤੇ ਇਹ ਕੇਸ ਪੱਤਰਕਾਰ ਮਿੰਟੂ ਗੁਰੂਸਰੀਆ ਤੋਂ ਇਲਾਵਾ ਮਾਣਿਕ ਗੋਇਲ, ਹਰਮਨ ਫਾਰਮਰ, ਗਗਨ ਰਾਮਗੜ੍ਹੀਆ, ਮਨਦੀਪ ਮੱਕੜ, ਗੁਰਲਾਲ ਸਿੰਘ ਮਾਨ, ਸਨਾਮੂ ਧਾਲੀਵਾਲ, ਅਰਜਨ, ਦੀਪ ਮੰਗਲੀ ਅਤੇ ਲੋਕ ਆਵਾਜ਼ ਟੀਵੀ ਖ਼ਿਲਾਫ਼ ਦਰਜ ਕੀਤਾ ਗਿਆ ਹੈ।ਦਰਜ ਕੀਤੇ ਮਾਮਲੇ ਵਿੱਚ ਪੱਤਰਕਾਰ ਭਾਈਚਾਰੇ ਵੱਲੋਂ 4 ਜਨਵਰੀ ਨੂੰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਬਠਿੰਡਾ ਪ੍ਰੈੱਸ ਕਲੱਬ ਵਿੱਚ ਪ੍ਰਧਾਨ ਬਖਤੌਰ ਸਿੰਘ ਢਿੱਲੋ ਦੀ ਅਗਵਾਈ ਹੇਠ ਹੋਈ ਪੱਤਰਕਾਰਾਂ ਦੀ ਹੋਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਉਹਨਾਂ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਕੁਝ ਪੱਤਰਕਾਰਾਂ ਨੇ ਸਰਕਾਰ ਉੱਪਰ ਸਵਾਲ ਉਠਾਏ ਸਨ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ 10 ਪੱਤਰਕਾਰਾਂ ਖਿਲਾਫ ਕੇਸ ਦਰਜ ਕਰ ਲਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੱਤਰਕਾਰਾਂ ਦੀ ਜੁਬਾਨਬੰਦੀ ਕਰਨ ’ਤੇ ਤੁਲੀ ਹੋਈ ਹੈ।

Total Views: 62 ,
Real Estate