ਜੰਮੂ-ਕਸ਼ਮੀਰ: ਪਹਾੜੀਆਂ ’ਤੇ ਟ੍ਰੈਕਿੰਗ ਅਤੇ ਕੈਂਪਿੰਗ ’ਤੇ ਲੱਗੀ ਰੋਕ!

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਨੇ ਸੁਰੱਖਿਆ ਖ਼ਤਰਿਆਂ ਨੂੰ ਮੁੱਖ ਰੱਖਦਿਆਂ ਕੋਕਰਨਾਗ ਸਬ-ਡਵੀਜ਼ਨ ਦੇ ਉੱਚਾਈ ਵਾਲੇ ਇਲਾਕਿਆਂ ਅਤੇ ਜੰਗਲਾਂ ਵਿੱਚ ਟ੍ਰੈਕਿੰਗ, ਹਾਈਕਿੰਗ ਅਤੇ ਕੈਂਪਿੰਗ ਵਰਗੀਆਂ ਗਤੀਵਿਧੀਆਂ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਪੁਲੀਸ ਅਤੇ ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਤੋਂ ਬਾਅਦ ਜਾਰੀ ਕੀਤੇ ਗਏ ਇਸ ਹੁਕਮ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਦੇਰ ਰਾਤ ਪੁਲੀਸ ਚੈੱਕ-ਪੁਆਇੰਟਾਂ ਨੂੰ ਪਾਰ ਕਰਨ ਦੀਆਂ ਸ਼ੱਕੀ ਕੋਸ਼ਿਸ਼ਾਂ ਹੋਈਆਂ ਹਨ, ਜਿਸ ਕਾਰਨ ਜਨਤਕ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋ ਗਈਆਂ ਹਨ।ਸਬ-ਡਵੀਜ਼ਨਲ ਮੈਜਿਸਟ੍ਰੇਟ ਪ੍ਰਿੰਸ ਕੁਮਾਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਮਾਰਗਨ ਟਾਪ, ਚੌਹਰ ਨਾਗ ਅਤੇ ਸਿੰਥਨ ਵਰਗੇ ਖੇਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਆਊਟਡੋਰ ਗਤੀਵਿਧੀ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਗਈ ਹੈ।ਇਹ ਪਾਬੰਦੀ ਅਗਲੇ ਦੋ ਮਹੀਨਿਆਂ ਤੱਕ ਜਾਰੀ ਰਹੇਗੀ ਅਤੇ ਥਾਣਾ ਲਾਰਨੂ ਨੂੰ ਸਾਰੇ ਚੈੱਕ-ਪੁਆਇੰਟਾਂ ’ਤੇ ਸਖ਼ਤ ਨਿਗਰਾਨੀ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Total Views: 58 ,
Real Estate