ਸਿੱਖ ਜਥੇ ਨਾਲ ਪਾਕਿਸਤਾਨ ਗਈ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਨੂੰ ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਰਬਜੀਤ ਕੌਰ ਨਵੰਬਰ 2025 ਵਿੱਚ ਸਿੱਖ ਜਥੇ ਨਾਲ ਪਾਕਿਸਤਾਨ ਗਈ ਤੇ ਉਥੇ ਦੇ ਵਿਅਕਤੀ ਨਾਲ ਨਿਕਾਹ ਕਰਵਾ ਲਿਆ ਗਿਆ ਸੀ। ਪਾਕਿ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਸੂਬੇ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਅਨੁਸਾਰ, ਇਹ ਗ੍ਰਿਫ਼ਤਾਰੀ ਬੀਤੇ ਦਿਨ ਨਨਕਾਣਾ ਸਾਹਿਬ ਦੇ ਪਿੰਡ ਪਹੇੜੇ ਵਾਲੀ ਵਿੱਚ ਕੀਤੀ ਗਈ। ਇੰਟੈਲੀਜੈਂਸ ਬਿਊਰੋ ਅਤੇ ਸਥਾਨਕ ਪੁਲਿਸ ਨੇ ਇੱਕ ਸਾਂਝੀ ਕਾਰਵਾਈ ਦੌਰਾਨ ਜੋੜੇ ਨੂੰ ਹਿਰਾਸਤ ਵਿੱਚ ਲਿਆ।ਸਰਬਜੀਤ ਕੌਰ ਦਾ ਤੀਰਥ ਯਾਤਰੀ ਵੀਜ਼ਾ ‘ਸਿੰਗਲ ਐਂਟਰੀ’ ਸੀ ਅਤੇ ਉਸ ਦੀ ਮਿਆਦ ਖ਼ਤਮ ਹੋ ਚੁੱਕੀ ਹੈ। ਨਾਸਿਰ ਹੁਸੈਨ ਵੀ ਪੁਲਿਸ ਦੀ ਹਿਰਾਸਤ ਵਿੱਚ ਰਹੇਗਾ। ਉਸ ਦੇ ਮੋਬਾਈਲ ਫ਼ੋਨ ਦਾ ਫੋਰੈਂਸਿਕ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਹੋਰ ਸਾਜ਼ਿਸ਼ ਜਾਂ ਸੁਰੱਖਿਆ ਉਲੰਘਣਾ ਦੀ ਜਾਂਚ ਕੀਤੀ ਜਾ ਸਕੇ।
Total Views: 65 ,
Real Estate



















