ਪਾਕਿਸਤਾਨ ਵਿੱਚ ਸਿੱਖ ਜੱਥੇ ਨਾਲ ਜਾ ਕੇ ਧਰਮ ਪਰਿਵਰਤਨ ਕਰਨ ਅਤੇ ਨਿਕਾਹ ਕਰਵਾਉਣ ਵਾਲੀ ਭਾਰਤੀ ਮਹਿਲਾ ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਦੀ ਵਾਪਸੀ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਰਹੱਸ ਬਣਿਆ ਹੋਇਆ ਹੈ। ਹਾਲਾਂਕਿ ਪਾਕਿਸਤਾਨੀ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਇਹ ਖਬਰਾਂ ਤੇਜ਼ ਸਨ ਕਿ ਉਸ ਨੂੰ ਵਾਘਾ ਸਰਹੱਦ ਰਾਹੀਂ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ, ਪਰ ਦੋ ਦਿਨ ਬੀਤ ਜਾਣ ਦੇ ਬਾਵਜੂਦ ਉਹ ਅਜੇ ਤੱਕ ਭਾਰਤੀ ਸਰਹੱਦ ‘ਤੇ ਨਹੀਂ ਪਹੁੰਚੀ ਹੈ।
ਗ਼ੌਰਤਲਬ ਹੈ ਕਿ ਸਰਬਜੀਤ ਕੌਰ ਨਵੰਬਰ 2024 ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜੱਥੇ ਨਾਲ ਪਾਕਿਸਤਾਨ ਗਈ ਸੀ, ਪਰ ਉੱਥੇ ਪਹੁੰਚ ਕੇ ਉਸ ਨੇ ਇਸਲਾਮ ਕਬੂਲ ਕਰ ਲਿਆ ਅਤੇ ਲਾਹੌਰ ਦੇ ਇੱਕ ਵਿਅਕਤੀ ਨਾਸਿਰ ਹੂਸੈਨ ਨਾਲ ਨਿਕਾਹ ਕਰਵਾ ਕੇ ਆਪਣਾ ਨਾਂ ‘ਨੂਰ ਹੁਸੈਨ’ ਰੱਖ ਲਿਆ।
ਪਾਕਿਸਤਾਨੀ ਅਧਿਕਾਰੀਆਂ ਨੇ ਉਸ ਦਾ ਵੀਜ਼ਾ ਖਤਮ ਹੋਣ ਤੋਂ ਬਾਅਦ ਉਸ ਨੂੰ ‘ਓਵਰਸਟੇ’ ਦੇ ਕੇਸ ਵਿੱਚ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਸੂਤਰਾਂ ਅਨੁਸਾਰ, ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (FIA) ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲਿਆ ਸੀ ਤਾਂ ਜੋ ਉਸ ਨੂੰ ਵਾਘਾ ਬਾਰਡਰ ’ਤੇ ਬੀ ਐੱਸ ਐੱਫ ਦੇ ਹਵਾਲੇ ਕੀਤਾ ਜਾ ਸਕੇ। ਪਰ ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਕੌਰ ਨੇ ਭਾਰਤ ਆਉਣ ਤੋਂ ਇਨਕਾਰ ਕਰਦਿਆਂ ਦਲੀਲ ਦਿੱਤੀ ਹੈ ਕਿ ਉਸ ਦੀ ਜਾਨ ਨੂੰ ਭਾਰਤ ਵਿੱਚ ਖ਼ਤਰਾ ਹੋ ਸਕਦਾ ਹੈ।ਦੂਜੇ ਪਾਸੇ ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਅਨੁਸਾਰ ਪਾਕਿਸਤਾਨ ਦੀਆਂ ਕਾਨੂੰਨੀ ਏਜੰਸੀਆਂ ਨੇ ਭਾਰਤੀ ਨਾਗਰਿਕ ਸਰਬਜੀਤ ਕੌਰ (48) ਦੇ ਦੇਸ਼ ਨਿਕਾਲੇ (deportation) ਦੀ ਪ੍ਰਕਿਰਿਆ ਨੂੰ ਲਾਹੌਰ ਹਾਈ ਕੋਰਟ ਵਿੱਚ ਪੈਂਡਿੰਗ ਕਈ ਪਟੀਸ਼ਨਾਂ ਦਾ ਹਵਾਲਾ ਦਿੰਦੇ ਹੋਏ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਹੈ। ਪਾਕਿਸਤਾਨ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਸਰਬਜੀਤ ਇਸ ਸਮੇਂ ਲਾਹੌਰ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਅਗਲੇ ਹੁਕਮਾਂ ਤੱਕ ਸ਼ਹਿਰ ਦੇ ਇੱਕ ਸੇਫ਼ ਹਾਊਸ ਵਿੱਚ ਰੱਖੀ ਗਈ ਹੈ, ਜਿਸ ਦੀਆਂ ਤਸਵੀਰਾਂ ਮੰਗਲਵਾਰ ਨੂੰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ। ਉਸ ਨੂੰ 4 ਜਨਵਰੀ ਨੂੰ ਵੀਜ਼ਾ ਮਿਆਦ ਖਤਮ ਹੋਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।
ਸਰਬਜੀਤ ਕੌਰ ਦੀ ਪਾਕਿਸਤਾਨ ਤੋਂ ਭਾਰਤ ਵਾਪਸੀ ਨੂੰ ਲੈ ਕੇ ਬਣਿਆ ਰਹੱਸ
Total Views: 110 ,
Real Estate















