ਗੁਰੂਆਂ ਵਿਰੁੱਧ ਅਪਮਾਨਜਨਕ ਟਿੱਪਣੀ ਤੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ‘ਆਪ’ ਨੂੰ ਸਖ਼ਤ ਚੇਤਾਵਨੀ

ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ (AAP) ਦੇ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਵਿਰੁੱਧ ਵਰਤੀ ਗਈ ਅਪਮਾਨਜਨਕ ਭਾਸ਼ਾ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬੇਹੱਦ ਨਿੰਦਣਯੋਗ ਦੱਸਦਿਆਂ ਪਾਰਟੀ ਨੂੰ ਤੁਰੰਤ ਮੁਆਫ਼ੀ ਮੰਗਣ ਦਾ ਹੁਕਮ ਦਿੱਤਾ ਹੈ। ਸਾਬਕਾ ਜੱਥੇਦਾਰ ਨੇ ਸਪੱਸ਼ਟ ਕੀਤਾ ਕਿ ਸਿੱਖ ਗੁਰੂਆਂ ਦੀ ਸ਼ਾਨ ਵਿੱਚ ਗੁਸਤਾਖ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਨੇਤਾ ਨੂੰ ਆਪਣੀ ਇਸ ਘਿਨਾਉਣੀ ਟਿੱਪਣੀ ਲਈ ਤੁਰੰਤ ਜਨਤਕ ਤੌਰ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੇ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੂੰ ਵੀ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰੋੜਾ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੀ ਪਾਰਟੀ ਦਾ ਨੇਤਾ ਇਸ ਅਪਮਾਨ ਲਈ ਜਵਾਬਦੇਹ ਹੋਵੇ ਅਤੇ ਜਲਦ ਤੋਂ ਜਲਦ ਮੁਆਫ਼ੀ ਮੰਗੇ।

Total Views: 47 ,
Real Estate