ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਤੋਂ ਤੇਲ ਖ਼ਰੀਦਣ ਵਾਲੇ ਮੁਲਕਾਂ ਖ਼ਿਲਾਫ਼ ਸਖ਼ਤ ਪਾਬੰਦੀਆਂ ਲਗਾਉਣ ਵਾਲੇ ਬਿੱਲ ਦਾ ਪੱਖ ਪੂਰਿਆ ਹੈ, ਜਿਸ ਨਾਲ ਭਾਰਤ ਅਤੇ ਚੀਨ ਸਮੇਤ ਹੋਰ ਮੁਲਕਾਂ ’ਤੇ 500 ਫ਼ੀਸਦੀ ਤੱਕ ਟੈਰਿਫ ਲੱਗ ਸਕਦਾ ਹੈ। ਅਮਰੀਕੀ ਸੈਨੇਟਰਾਂ ਲਿੰਡਸੇ ਗ੍ਰਾਹਮ ਅਤੇ ਬਲੂਮੈਂਥਲ ਸਮੇਤ ਕਈ ਹੋਰਾਂ ਨੇ ‘ਸੈਂਕਸ਼ਨਿੰਗ ਰਸ਼ੀਆ ਐਕਟ 2025’ ਪੇਸ਼ ਕੀਤਾ ਹੈ, ਜਿਸ ’ਤੇ ਅਗਲੇ ਹਫ਼ਤੇ ਵੋਟਿੰਗ ਹੋ ਸਕਦੀ ਹੈ। ਜੇ ਸੰਸਦ ਵਿਚ ਇਹ ਬਿੱਲ ਪਾਸ ਹੋ ਗਿਆ ਤਾਂ ਅਮਰੀਕਾ ਨੂੰ ਰੂਸ ਤੋਂ ਤੇਲ ਖ਼ਰੀਦਣ ਵਾਲੇ ਮੁਲਕਾਂ ’ਤੇ ਹੋਰ ਟੈਕਸ ਲਾਉਣ ਦੀ ਖੁੱਲ੍ਹ ਮਿਲ ਜਾਵੇਗੀ। ਭਾਰਤ ਵੱਲੋਂ ਰੂਸੀ ਤੇਲ ਖ਼ਰੀਦਣ ਕਾਰਨ ਟਰੰਪ ਨੇ ਪਹਿਲਾਂ ਹੀ 25 ਫ਼ੀਸਦ ਜੁਰਮਾਨੇ ਸਮੇਤ 50 ਫ਼ੀਸਦੀ ਟੈਰਿਫ ਲਾਇਆ ਹੋਇਆ ਹੈ।
Total Views: 50 ,
Real Estate



















