IPS ਰਵਜੋਤ ਕੌਰ ਗਰੇਵਾਲ ਦੀ ਮੁਅੱਤਲੀ ਰੱਦ

ਚੋਣ ਕਮਿਸ਼ਨ ਨੇ ਪੰਜਾਬ ਕੇਡਰ ਦੀ ਸੀਨੀਅਰ ਆਈਪੀਐਸ ਅਫ਼ਸਰ ਰਵਜੋਤ ਕੌਰ ਗਰੇਵਾਲ ਨੂੰ ਬਹਾਲ ਕਰ ਦਿੱਤਾ ਹੈ। ਤਰਨਤਾਰਨ ਵਿਧਾਨ ਸਭਾ ਸੀਟ ਲਈ ਜ਼‍ਿਮਨੀ ਚੋਣ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ ਚੋਣ ਕਮਿਸ਼ਨ ਵੱਲੋਂ ਮੁਅੱਤਲ ਕੀਤੇ ਗਏ ਅਫ਼ਸਰ ਨੂੰ ਹੁਣ ਬਹਾਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਚੋਣ ਪ੍ਰਕਿਰਿਆ ਪੂਰੀ ਹੋਣ ਅਤੇ ਮਾਮਲੇ ਦੀ ਸਮੀਖਿਆ ਤੋਂ ਬਾਅਦ ਲਿਆ ਗਿਆ ਹੈ। ਉਪ ਚੋਣ ਦੌਰਾਨ ਚੋਣ ਕਮਿਸ਼ਨ ਨੂੰ ਆਈਪੀਐਸ ਰਵਜੋਤ ਕੌਰ ਗਰੇਵਾਲ ਵਿਰੁੱਧ ਕਈ ਸ਼ਿਕਾਇਤਾਂ ਮਿਲੀਆਂ ਸਨ। ਇਨ੍ਹਾਂ ਸ਼ਿਕਾਇਤਾਂ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਵਿੱਚ ਲਾਪਰਵਾਹੀ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਚੋਣ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਨੂੰ ਗੰਭੀਰ ਮੰਨਦੇ ਹੋਏ, ਨਿਰਪੱਖ ਅਤੇ ਪਾਰਦਰਸ਼ੀ ਚੋਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।

Total Views: 3 ,
Real Estate