ਮਜੀਠੀਆ ਨੂੰ ਜੇਲ੍ਹ ਅੰਦਰ ਖਤਰਾ !

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਦੇ ਅੰਦਰ ਬੰਦ ਹਨ। ਜੇਲ੍ਹ ਅੰਦਰ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ੁਫ਼ੀਆ ਏਜੰਸੀਆਂ ਵੱਲੋਂ ਮਿਲੇ ਇਨਪੁਟਸ ਤੋਂ ਬਾਅਦ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਇੱਕ ਗੁਪਤ ਪੱਤਰ ਜਾਰੀ ਕਰਕੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।ਖ਼ਤਰੇ ਦੇ ਮੱਦੇਨਜ਼ਰ ਸਪੈਸ਼ਲ DGP (ਇੰਟੈਲੀਜੈਂਸ) ਨੇ ਸਪੈਸ਼ਲ DGP (ਸੁਰੱਖਿਆ) ਅਤੇ ADGP (ਜੇਲ੍ਹਾਂ) ਨੂੰ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਲਈ ਕਿਹਾ ਹੈ।

Total Views: 2 ,
Real Estate