ਈਰਾਨ ਬਗਾਵਤ; ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ, 200 ਤੋਂ ਵੱਧ ਮੌਤਾਂ !

ਈਰਾਨ ਵਿੱਚ ਵਿਗੜਦੀ ਆਰਥਿਕਤਾ ਅਤੇ ਵਧਦੀ ਮਹਿੰਗਾਈ ਦੇ ਵਿਚਕਾਰ ਲੋਕ ਸੜਕਾਂ ‘ਤੇ ਉਤਰ ਆਏ ਹਨ, ਖਮੇਨੀ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਈਰਾਨ ਵਿੱਚ ਜਨਤਾ ਨੇ ਖਮੇਨੀ ਸਰਕਾਰ ਵਿਰੁੱਧ ਬਗਾਵਤ ਜਾਰੀ ਹੈ। ਪਿਛਲੇ 14 ਦਿਨਾਂ ਤੋਂ ਲੋਕ ਵੱਡੀ ਗਿਣਤੀ ਵਿੱਚ ਸੜਕਾਂ ‘ਤੇ ਹਨ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਦੇਸ਼ ਵਿੱਚ ਚੱਲ ਰਹੇ ਸਰਕਾਰ ਵਿਰੋਧੀ ਅੰਦੋਲਨ ਨੂੰ ਲੈ ਕੇ ਇੱਕ ਹੈਰਾਨ ਕਰਨ ਵਾਲਾ ਦਾਅਵਾ ਸਾਹਮਣੇ ਆਇਆ ਹੈ। ਇੱਕ ਈਰਾਨੀ ਡਾਕਟਰ ਨੇ ਦਾਅਵਾ ਕੀਤਾ ਹੈ ਕਿ ਤਹਿਰਾਨ ਵਿੱਚ 217 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮੌਤਾਂ ਗੋਲੀਆਂ ਲੱਗਣ ਕਾਰਨ ਹੋਈਆਂ ।

Total Views: 3 ,
Real Estate