ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਕੇ 48 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਗਿਆ ਹੈ। ਇਹ ਨੋਟਿਸ ਵਿਧਾਨ ਸਭਾ ਦੀ ਵੀਡੀਓ ਕਲਿੱਪ ਦੀ ਵਰਤੋਂ ਕਰ ਕੇ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਐੱਫ ਆਈ ਆਰ ਦਰਜ ਕਰਨ ਦੇ ਮਾਮਲੇ ਵਿੱਚ ਜਾਰੀ ਕੀਤੇ ਗਏ ਹਨ।ਪ੍ਰੈੱਸ ਕਾਨਫਰੰਸ ਦੌਰਾਨ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ, ਸਪੈਸ਼ਲ ਡੀ ਜੀ ਪੀ (ਸਾਈਬਰ ਕ੍ਰਾਈਮ) ਪੰਜਾਬ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਧੰਨਪ੍ਰੀਤ ਕੌਰ ਨੂੰ ‘ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ’ ਲਈ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੀਡੀਓ ਰਿਕਾਰਡਿੰਗ ਦੀ ਵਰਤੋਂ ਕਰਨਾ, ਜੋ ਦਿੱਲੀ ਵਿਧਾਨ ਸਭਾ ਦੀ ਸੰਪਤੀ ਹੈ ਅਤੇ ਉਸ ਦੇ ਆਧਾਰ ’ਤੇ ਪੰਜਾਬ ਪੁਲੀਸ ਵੱਲੋਂ ਐੱਫ ਆਈ ਆਰ ਦਰਜ ਕਰਨਾ ਮੰਦਭਾਗਾ ਹੈ। ਇਸ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪੁੱਜੀ ਹੈ। ਪੰਜਾਬ ਪੁਲੀਸ ਦੇ ਅਧਿਕਾਰੀਆਂ ਵਿਰੁੱਧ ਅਗਲੀ ਕਾਰਵਾਈ ਉਨ੍ਹਾਂ ਦੇ ਜਵਾਬ ਮਿਲਣ ਤੋਂ ਬਾਅਦ ਤੈਅ ਕੀਤੀ ਜਾਵੇਗੀ।
ਪੰਜਾਬ ਪੁਲੀਸ ਦੇ 3 ਅਧਿਕਾਰੀਆਂ ਨੂੰ ਕਪਿਲ ਮਿਸ਼ਰਾ ਖ਼ਿਲਾਫ਼ ਦਰਜ FIR ਦੇ ਮਾਮਲੇ ‘ਚ ਦਿੱਲੀ ਵਿਧਾਨ ਸਭਾ ਵੱਲੋਂ ਨੋਟਿਸ
Total Views: 1 ,
Real Estate


















