ਬਠਿੰਡਾ ਦਾ ਤਾਪਮਾਨ ਪਹਿਲੀ ਵਾਰ 0.6 ਡਿਗਰੀ ਸੈਲਸੀਅਸ

ਮੌਸਮ ਵਿਭਾਗ ਨੇ ਅੱਜ ਠੰਢ ਦੇ ਮੌਸਮ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ, ਠੰਢ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। 15 ਜਨਵਰੀ ਤੱਕ ਸਖ਼ਤ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਬਣੀ ਰਹੇਗੀ।
ਮੌਸਮ ਵਿਭਾਗ ਅਨੁਸਾਰ, ਅੱਜ (13 ਜਨਵਰੀ) ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਭਾਰੀ ਠੰਢ ਰਹੇਗੀ। ਇਨ੍ਹਾਂ ਜ਼ਿਲ੍ਹਿਆਂ ਵਿੱਚ ਠੰਢ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਰਹੇਗੀ। ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਵੀ ਠੰਢ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਵਿੱਚ ਕੁਝ ਥਾਵਾਂ ‘ਤੇ ਦਿਨ ਵੇਲੇ ਵੀ ਬਹੁਤ ਠੰਢ ਪੈ ਸਕਦੀ ਹੈ।ਠੰਢ ਕਾਰਨ ਬਠਿੰਡਾ ਦਾ ਘੱਟੋ-ਘੱਟ ਤਾਪਮਾਨ ਪਹਿਲੀ ਵਾਰ 0.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਹ ਪੰਜਾਬ ਵਿੱਚ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਹੈ।

Total Views: 41 ,
Real Estate