ਇਰਾਨ ਵਿਚ ਪਿਛਲੇ ਦੋ ਹਫ਼ਤਿਆਂ ਤੋਂ ਚੱਲ ਰਹੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਵਿਚ ਹੁਣ ਤੱਕ 2,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕ ਈਰਾਨੀ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਵਿਚ ਪ੍ਰਦਰਸ਼ਨਕਾਰੀ ਅਤੇ ਸੁਰੱਖਿਆ ਕਰਮਚਾਰੀ ਦੋਵੇਂ ਸ਼ਾਮਲ ਹਨ। ਇਹ ਪਹਿਲੀ ਵਾਰ ਹੈ ਜਦੋਂ ਇਰਾਨੀ ਅਧਿਕਾਰੀਆਂ ਨੇ ਜਨਤਕ ਤੌਰ ’ਤੇ ਇੰਨੀ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀਆਂ ਦੀ ਮੌਤ ਦੀ ਗਿਣਤੀ ਨੂੰ ਸਵੀਕਾਰ ਕੀਤਾ ਹੈ।ਰਿਪੋਰਟਾਂ ਅਨੁਸਾਰ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਮੌਤਾਂ ਲਈ ਅਖੌਤੀ ਅੱਤਵਾਦੀ ਜ਼ਿੰਮੇਵਾਰ ਸਨ। ਅਧਿਕਾਰੀ ਅਨੁਸਾਰ, ਇਨ੍ਹਾਂ ਘਟਨਾਵਾਂ ਵਿਚ ਪ੍ਰਦਰਸ਼ਨਕਾਰੀ ਅਤੇ ਸੁਰੱਖਿਆ ਕਰਮਚਾਰੀ ਦੋਵੇਂ ਮਾਰੇ ਗਏ। ਹਾਲਾਂਕਿ, ਅਧਿਕਾਰੀ ਨੇ ਇਹ ਨਹੀਂ ਦੱਸਿਆ ਕਿ ਮ੍ਰਿਤਕਾਂ ਚੋਂ ਕਿੰਨੇ ਪ੍ਰਦਰਸ਼ਨਕਾਰੀ ਸਨ ਅਤੇ ਕਿੰਨੇ ਸੁਰੱਖਿਆ ਕਰਮਚਾਰੀ ਸਨ।
Total Views: 47 ,
Real Estate



















