ਮੁੱਖ ਮੰਤਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਪੇਸ਼,ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ: ਜਥੇਦਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਪੇਸ਼ ਹੋਏ। ਉਨ੍ਹਾਂ ਨੂੰ ਅਕਾਲ ਤਖਤ ਦੇ ਜਥੇਦਾਰ ਨੇ ਸਿੱਖ ਮਾਮਲਿਆਂ ਵਿਚ ਬਿਆਨਬਾਜ਼ੀ ਤੇ ਵੀਡੀਓ ਮਾਮਲੇ ਵਿਚ ਸਪਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਸਪਸ਼ਟੀਕਰਨ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੇ ਮੰਨਿਆ ਹੈ ਕਿ ਉਨ੍ਹਾਂ ਵਲੋਂ ਸਿੱਖ ਸਿਧਾਂਤਾਂ, ਪਰੰਪਰਾਵਾਂ ਤੇ ਮਰਿਆਦਾ ਬਾਰੇ ਕੀਤੀ ਗਈ ਬਿਆਨਬਾਜ਼ੀ ਠੀਕ ਨਹੀਂ ਸੀ। ਸ੍ਰੀ ਗਡ਼ਗੱਜ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਸੰਕੋਚ ਕਰਨਗੇੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਆਪਣੇ ਨਾਲ ਕੁਝ ਰਿਕਾਰਡ ਵੀ ਲੈ ਕੇ ਆਏ ਸਨ ਜੋ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਗਿਆ ਹੈ ਅਤੇ ਇਸ ਨੂੰ ਘੋਖਿਆ ਜਾਵੇਗਾ। ਜਥੇਦਾਰ ਨੇ ਅੱਗੇ ਕਿਹਾ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ।

Total Views: 37 ,
Real Estate