ਬਠਿੰਡਾ,17 ਜਨਵਰੀ(ਪਰਮਿੰਦਰ ਸਿੰਘ ਸਿੱਧੂ)-ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਪਿੰਡ ਪੂਹਲਾ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਗਿਆ,ਜਿਸ ਰਾਹੀਂ ਮੰਗ ਕੀਤੀ ਗਈ ਕਿ ਲੁਧਿਆਣਾ ਸਿਟੀ ਸਾਈਬਰ ਪੁਲਿਸ ਵੱਲੋਂ ਪੱਤਰਕਾਰਾਂ ਅਤੇ ਆਰ.ਟੀ.ਆਈ ਕਾਰਕੁਨਾਂ ਵਿਰੁੱਧ ਜੋ ਮਾਮਲੇ ਦਰਜ ਕੀਤੇ ਗਏ ਹਨ, ਨੂੰ ਤੁਰੰਤ ਵਾਪਸ ਲਿਆ ਜਾਵੇ।ਪੰਜਾਬ ਵਿਧਾਨ ਸਭਾ ਸਪੀਕਰ ਨੂੰ ਮਿਲਣ ਵਾਲੇ ਪੱਤਰਕਾਰਾਂ ਦੇ ਵਫਦ ਦੀ ਅਗਵਾਈ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਪਰਵਿੰਦਰ ਸਿੰਘ ਜੌੜਾ ਨੇ ਦੱਸਿਆ ਕਿ ਬੇਸ਼ੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਮਾਮਲੇ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਗਈ ਹੈ ਪਰ ਪੰਜਾਬ ਸਰਕਾਰ ਵੱਲੋਂ ਦਰਜ ਕੀਤੇ ਗਏ ਉਕਤ ਮੁਕੱਦਮੇ ਮੀਡੀਆ ਦੀ ਆਜ਼ਾਦੀ ਦੇ ਮੱਦੇਨਜ਼ਰ ਤੁਰੰਤ ਵਾਪਸ ਲੈਣੇ ਬਣਦੇ ਹਨ। ਵਫਦ ਵਿੱਚ ਸ਼ਾਮਿਲ ਪੱਤਰਕਾਰਾਂ ਨੇ ਕਿਹਾ ਕਿ ਅਜਿਹਾ ਹੋਣਾ ਜਮਹੂਰੀਅਤ ਲਈ ਸਿਹਤਮੰਦ ਰੁਝਾਨ ਨਹੀਂ ਹੈ।ਪੱਤਰਕਾਰਾਂ ਦੇ ਵਫਦ ਨਾਲ ਗੱਲਬਾਤ ਦੌਰਾਨ ਸਪੀਕਰ ਸੰਧਵਾਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਉਹ ਇਸ ਵਿਵਾਦ ਦੇ ਸਾਰਥਿਕ ਹੱਲ ਲਈ ਆਪਣੀ ਪੂਰੀ ਵਾਹ ਲਾਉਣਗੇ।ਇਸ ਵਫਦ ਵਿੱਚ ਪੱਤਰਕਾਰ ਸੁਖਨੈਬ ਸਿੰਘ ਸਿੱਧੂ,ਗੁਰਦਰਸ਼ਨ ਸਿੰਘ ਲੁੱਧੜ ਹਰਪ੍ਰੀਤ ਮੰਦੇਸ਼ਾ,ਚਰਨਜੀਤ ਸਿੰਘ ਸਿੱਧੂ,ਰਾਜਵਿੰਦਰ ਸਿੰਘ ਰੰਗੀਲਾ ਅਤੇ ਮਨਿੰਦਰ ਸਿੰਘ ਸਿੱਧੂ ਵੀ ਸ਼ਾਮਿਲ ਸਨ।
ਪੱਤਰਕਾਰਾਂ ‘ਤੇ ਦਰਜ ਕੀਤੇ ਮੁਕੱਦਮੇ ਵਾਪਸ ਲੈਣ ਲਈ ਸਪੀਕਰ ਨੂੰ ਮੰਗ ਪੱਤਰ
Total Views: 31 ,
Real Estate















