ਹਲਕਾ ਬੰਗਾ ਤੋਂ ਵਿਧਾਇਕ ਡਾ.ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਮੈਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮਿਲੇ ਕੈਬਨਿਟ ਰੈਂਕ ਨੂੰ ਵੀ ਛੱਡ ਦਿੱਤਾ ਹੈ। ਕਰੀਬ ਇੱਕ ਸਾਲ ਪਹਿਲਾਂ ‘ਆਪ’ ਸਰਕਾਰ ਨੇ ਡਾ.ਸੁੱਖੀ ਨੂੰ ਕੈਬਨਿਟ ਰੈਂਕ ਦੇ ਨਾਲ ਚੇਅਰਮੈਨੀ ਨਾਲ ਨਿਵਾਜਿਆ ਸੀ। ਡਾ.ਸੁੱਖੀ ਨੇ ਸਾਲ 2022 ’ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਹਲਕਾ ਬੰਗਾ ਤੋਂ ਜਿੱਤ ਹਾਸਲ ਕੀਤੀ ਸੀ ਅਤੇ ਕੁੱਝ ਸਮਾਂ ਪਹਿਲਾਂ ਡਾ.ਸੁੱਖੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ।ਡਾ.ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਇਹ ਅਹੁਦੇ ਛੱਡਦਿਆਂ ਕਿਹਾ ਕਿ ਉਨ੍ਹਾਂ ਲਈ ਧੰਨ ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦਾ ਸਤਿਕਾਰ ਸਭ ਤੋਂ ਵੱਡਾ ਹੈ ਅਤੇ ਇਸ ਸਤਿਕਾਰ ਵਜੋਂ ਹੀ ਉਹ ਚੇਅਰਮੈਨੀ ਅਤੇ ਕੈਬਨਿਟ ਰੈਂਕ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਬਚਪਨ ਤੋਂ ਹੀ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਧਾਰਮਿਕ ਸਥਾਨ ’ਤੇ ਆਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਜ਼ਰੂਰ ਇਹ ਦੱਸਣਗੇ ਕਿ ਇਸ ਧਾਰਮਿਕ ਸਥਾਨ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਕੋਈ ਮਰਿਆਦਾ ਭੰਗ ਨਹੀਂ ਹੁੰਦੀ ਹੈ।
‘ਆਪ’ ਨੂੰ ਝਟਕਾ: ਵਿਧਾਇਕ ਸੁਖਵਿੰਦਰ ਸੁੱਖੀ ਵੱਲੋਂ ਅਸਤੀਫ਼ਾ; ਕੈਬਨਿਟ ਰੈਂਕ ਵੀ ਛੱਡਿਆ
Total Views: 71 ,
Real Estate



















