169 ਪਾਵਨ ਸਰੂਪ ਲੱਭਣ ਦਾ ਬਿਆਨ: AAP ਸਰਕਾਰ ਦਾ ‘ਯੂ-ਟਰਨ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹਰਜੋਤ ਸਿੰਘ ਬੈਂਸ ਸਮੇਤ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਗੁਰੂਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਕਮੇਟੀ ਨਾਲ਼ ਮੁਲਾਕਾਤ ਕੀਤੀ । ਕਮੇਟੀ ਨਾਲ਼ ਮੁਲਾਕਾਤ ਤੋਂ ਬਾਅਦ ਮੰਤਰੀ ਹਰਪਾਲ ਸਿੰਘ ਚੀਮਾ ਨੇ 169 ਪਾਵਨ ਸਰੂਪਾਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰਾ ਰਿਕਾਰਡ ਦਰੁਸਤ ਪਾਇਆ ਗਿਆ ਹੈ ਅਤੇ ਪ੍ਰਬੰਧਕ ਕਮੇਟੀ ‘ਤੇ ਕੋਈ ਮਾਮਲਾ ਦਰਜ ਨਹੀਂ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ 14 ਜਨਵਰੀ ਨੂੰ ਦਾਅਵਾ ਕੀਤਾ ਸੀ ਕਿ ਲਾਪਤਾ 328 ਸਰੂਪਾਂ ਦੇ ਮਾਮਲੇ ‘ਚ ਬਣਾਈ ਗਈ ਜਾਂਚ ਕਮੇਟੀ ਨੂੰ ਬੰਗਾ ਦੇ ਇੱਕ ਧਾਰਮਿਕ ਅਸਥਾਨ ਤੋਂ 169 ਸਰੂਪ ਮਿਲੇ ਹਨ ਤੇ ਇਨ੍ਹਾਂ ‘ਚੋਂ ਸਿਰਫ਼ 30 ਸਰੂਪਾਂ ਦਾ ਹੀ ਰਿਕਾਰਡ ਮਿਲਿਆ ਹੈ। ਜਿਸ ਤੋਂ ਬਾਅਦ ਕਾਫੀ ਵਿਵਾਦ ਪੈਦਾ ਹੋ ਗਿਆ ਸੀ। ਪਰ ਹੁਣ ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਸਾਰੇ ਸਰੂਪਾਂ ਦਾ ਰਿਕਾਰਡ ਮਿਲ ਗਿਆ ਹੈ। 3

Total Views: 65 ,
Real Estate