ਬੱਚਿਆਂ ਨਾਲ ਭਰੀ ਸਕੂਲ ਬੱਸ ਟਰੱਕ ਨਾਲ ਟਕਰਾਈ; 13 ਦੀ ਮੌਤ

ਦੱਖਣੀ ਅਫ਼ਰੀਕਾ ਦੇ ਗੌਤੇਂਗ ਸੂਬੇ ‘ਚ ਦਰਦਨਾਕ ਹਾਦਸਾ ਵਾਪਰਿਆ ਜਿਸ ਨੇ ਦਰਜਨ ਦੇ ਕਰੀਬ ਪਰਿਵਾਰਾਂ ਦੀਆਂ ਖੁਸ਼ੀਆਂ ਖੋਹ ਲਾਈਆਂ। ਗੌਤੇਂਗ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਮਿੰਨੀ ਬੱਸ ਅਤੇ ਇੱਕ ਟਰੱਕ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ ਇਸ ਹਾਦਸੇ ਵਿੱਚ ਘੱਟੋ-ਘੱਟ 13 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ ਅਤੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ।ਜ਼ਿਕਰਯੋਗ ਹੈ ਕਿ ਹਾਦਸਾ ਗੌਟੇਂਗ ਸੂਬੇ ਦੇ ਜੋਹਾਨਸਬਰਗ ਦੇ ਦੱਖਣ-ਪੱਛਮ ਵਿੱਚ ਵਾਪਰਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਨਿੱਜੀ ਮਿੰਨੀ ਬੱਸ ਵੱਖ-ਵੱਖ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਬੱਚਿਆਂ ਨੂੰ ਛੱਡ ਰਹੀ ਸੀ ਜਦੋਂ ਇਹ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈ। ਅਧਿਕਾਰੀਆਂ ਨੇ ਦੱਸਿਆ ਕਿ 11 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

Total Views: 93 ,
Real Estate