ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਅਤੇ ਭਾਜਪਾ ਆਗੂ ਕੇਵਲ ਢਿੱਲੋਂ ਵੱਲੋਂ ਦਿੱਤੇ ਗਏ ਸੱਦੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਬਰਨਾਲਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਸਾਫ਼ ਕਿਹਾ ਕਿ ਉਹ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਕਿਸੇ ਵੀ ਕੀਮਤ ‘ਤੇ ਪਾਰਟੀ ਨਹੀਂ ਛੱਡਣਗੇ।ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਚਰਨਜੀਤ ਚੰਨੀ ਨੂੰ ਖੁੱਲ੍ਹੇਆਮ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।
Total Views: 86 ,
Real Estate



















