ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਇੱਕ ਐਨਆਰਆਈ ਔਰਤ ਦੇ ਕਤਲ ਮਾਮਲੇ ਦੇ ਦੋਸ਼ ‘ਚ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਉਸਨੂੰ ਰਾਜਸਥਾਨ ਦੇ ਸ਼੍ਰੀਗੰਗਾਨਗਰ ਤੋਂ ਗ੍ਰਿਫਤਾਰ ਕੀਤਾ ਅਤੇ ਅੰਮ੍ਰਿਤਸਰ ਲਿਆਂਦਾ। ਕੁਝ ਦਿਨ ਪਹਿਲਾਂ ਪਤੀ ਆਪਣੀ ਪਤਨੀ ਨੂੰ ਘੁਮਾਉਣ ਦਾ ਵਾਅਦਾ ਕਰਕੇ ਹੋਟਲ ਲੈ ਗਿਆ ਸੀ ਅਤੇ ਫਿਰ ਉਸ ਦਾ ਕਤਲ ਕਰ ਕੇ ਫਰਾਰ ਹੋ ਗਿਆ। ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਦੇ ਸਰੀਰ ਦੇ ਕਈ ਹਿੱਸਿਆਂ ਤੇ ਕਿਸੇ ਨੁਕੀਲੀ ਚੀਜ ਨਾਲ ਵਾਰ ਕੀਤੇ ਗਏ ਸਨ। ਪੁਲਿਸ ਨੇ ਹੁਣ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ।
Total Views: 88 ,
Real Estate



















