ਕਰੀਬ 12 ਹਜ਼ਾਰ ਯੂਥ ਕਲੱਬ ‘ਸਰਗਰਮ ਨਹੀਂ

ਪੰਜਾਬ ’ਚ ਕਰੀਬ 12 ਹਜ਼ਾਰ ਯੂਥ ਕਲੱਬ ‘ਡੈੱਡ’ ਹੋ ਗਏ ਹਨ। ਯੁਵਕ ਸੇਵਾਵਾਂ ਵਿਭਾਗ ਪੰਜਾਬ ਨੇ ਯੂਥ ਕਲੱਬ ਐਫੀਲੀਏਸ਼ਨ ਨੀਤੀ-2025 ਤਹਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਹੈ ਜਿਸ ਦੇ ਆਧਾਰ ’ਤੇ ਇਨ੍ਹਾਂ ਕਲੱਬਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਵਿਭਾਗ ਨੇ ਕਲੱਬਾਂ ਨੂੰ ਨੋਟਿਸ ਜਾਰੀ ਕਰ ਕੇ 2023-24 ਤੋਂ 2025-26 ਤੱਕ ਦੀ ਕਾਰਗੁਜ਼ਾਰੀ ਦੇ ਵੇਰਵੇ ਮੰਗੇ ਹਨ।ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਬਹੁਤਾ ਸਮਾਂ ਨਹੀਂ ਬਚਿਆ ਅਤੇ ‘ਆਪ’ ਸਰਕਾਰ ਨੇ ਪਿੰਡਾਂ ’ਚ ਨਵੇਂ ਯੂਥ ਕਲੱਬ ਖੜ੍ਹੇ ਕਰਨ ਦੀ ਤਿਆਰੀ ਵਿੱਢੀ ਹੋਈ ਹੈ। ਸੂਬੇ ’ਚ ਇਸ ਵੇਲੇ ਯੁਵਕ ਸੇਵਾਵਾਂ ਵਿਭਾਗ ਨਾਲ 13,424 ਯੂਥ ਕਲੱਬ ਜੁੜੇ ਹੋਏ ਹਨ ਜਿਨ੍ਹਾਂ ’ਚੋਂ ਕਰੀਬ 90 ਫ਼ੀਸਦ ਕਲੱਬ ਸਰਗਰਮ ਨਹੀਂ। ਸੂਤਰਾਂ ਅਨੁਸਾਰ ਅਜਿਹੇ ਕਲੱਬਾਂ ਨੂੰ ਰੱਦ ਕੀਤਾ ਜਾਣਾ ਹੈ ਅਤੇ ਨਵੇਂ ਕਲੱਬਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਣੀ ਹੈ।

Total Views: 44 ,
Real Estate