ਵਿਆਹ ਸਮਾਗਮ ਦੌਰਾਨ ਆਤਮਘਾਤੀ ਹਮਲਾ; 5 ਮੌਤਾਂ, 10 ਜ਼ਖ਼ਮੀ

ਪਾਕਿਸਤਾਨ ਦੇ ਉੱਤਰ ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਸ਼ੁੱਕਰਵਾਰ ਰਾਤੀਂ ਵਿਆਹ ਸਮਾਗਮ ਦੌਰਾਨ ਫਿਦਾਈਨ ਧਮਾਕੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਤੇ ਦਸ ਹੋਰ ਜ਼ਖ਼ਮੀ ਹੋ ਗਏ। ਧਮਾਕਾ ਸ਼ਾਂਤੀ ਕਮੇਟੀ ਮੈਂਬਰ ਦੀ ਰਿਹਾਇਸ਼ ’ਤੇ ਹੋਇਆ।ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਜ਼ਿਲ੍ਹਾ ਪੁਲੀਸ ਅਧਿਕਾਰੀ ਸੱਜਾਦ ਅਹਿਮਦ ਸਾਹਿਬਜ਼ਾਦਾ ਨੇ ਪੁਸ਼ਟੀ ਕੀਤੀ ਕਿ ਇਹ ਇੱਕ ਆਤਮਘਾਤੀ ਬੰਬ ਧਮਾਕਾ ਸੀ ਜੋ ਕੁਰੈਸ਼ੀ ਮੋੜ ਨੇੜੇ ਸ਼ਾਂਤੀ ਕਮੇਟੀ ਦੇ ਮੁਖੀ ਨੂਰ ਆਲਮ ਮਹਿਸੂਦ ਦੇ ਘਰ ’ਤੇ ਇੱਕ ਵਿਆਹ ਸਮਾਰੋਹ ਦੌਰਾਨ ਹੋਇਆ ਸੀ।

Total Views: 44 ,
Real Estate