ਟੈਕਸਾਸ ਦੇ ਗਵਰਨਰ ਗ੍ਰੇਗ ਐਬੋਟ ਨੇ ਸਰਕਾਰੀ ਏਜੰਸੀਆਂ ਅਤੇ ਜਨਤਕ ਯੂਨੀਵਰਸਿਟੀਆਂ ਨੂੰ ਹੁਕਮ ਦਿਤਾ ਹੈ ਕਿ ਉਹ ਐਚ-1ਬੀ ਵੀਜ਼ਾ ਪਟੀਸ਼ਨਾਂ ਉਤੇ ਤੁਰੰਤ ਰੋਕ ਲਗਾ ਦੇਣ। ਨਿਯਮਾਂ ’ਚ ਇਸ ਸਖ਼ਤੀ ਨਾਲ ਸਰਕਾਰੀ ਸੰਸਥਾਵਾਂ ’ਚ ਭਰਤੀ ਪ੍ਰਾਪਤ ਕਰਨਾ ਮੁਸ਼ਕਲ ਹੋਵੇਗਾ ਅਤੇ ਭਾਰਤੀ ਪੇਸ਼ੇਵਰ ਇਸ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣਗੇ। ਰੋਕ ਮਈ 2027 ਤਕ ਲਾਗੂ ਰਹੇਗੀ। ਮੰਗਲਵਾਰ ਨੂੰ ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਸੂਬੇ ਦੀਆਂ ਏਜੰਸੀਆਂ ਅਤੇ ਜਨਤਕ ਯੂਨੀਵਰਸਿਟੀਆਂ ਨੂੰ ਨਵੀਆਂ ਪਟੀਸ਼ਨਾਂ ਦਾਇਰ ਕਰਨਾ ਬੰਦ ਕਰਨਾ ਚਾਹੀਦਾ ਹੈ ਜਦੋਂ ਤਕ ਉਨ੍ਹਾਂ ਨੂੰ ਟੈਕਸਾਸ ਵਰਕਫੋਰਸ ਕਮਿਸ਼ਨ ਤੋਂ ਲਿਖਤੀ ਮਨਜ਼ੂਰੀ ਨਹੀਂ ਮਿਲਦੀ। ਹਜ਼ਾਰਾਂ ਐਚ-1ਬੀ ਵੀਜ਼ਾ ਧਾਰਕਾਂ ਦੇ ਘਰ ਟੈਕਸਾਸ ਸੂਬੇ ਵਿਚ ਰਾਜਪਾਲ ਦਾ ਇਹ ਹੁਕਮ ਅਜਿਹੇ ਸਮੇਂ ਆਇਆ ਹੈ ਜਦੋਂ ਟਰੰਪ ਪ੍ਰਸ਼ਾਸਨ ਨੇ ਵੀਜ਼ਾ ਪ੍ਰੋਗਰਾਮ ਨੂੰ ਨਵਾਂ ਰੂਪ ਦੇਣ ਲਈ ਕਦਮ ਚੁਕੇ ਹਨ।
Total Views: 48 ,
Real Estate


















