ਭਾਰਤੀ ਐਥਲੀਟ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ (IOA) ਦੀ ਪ੍ਰਧਾਨ ਪੀ.ਟੀ. ਊਸ਼ਾ ਦੇ ਪਤੀ ਵੀ. ਸ਼੍ਰੀਨਿਵਾਸਨ ਦਾ ਸ਼ੁੱਕਰਵਾਰ (30 ਜਨਵਰੀ, 2026) ਤੜਕੇ ਦੇਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਉਹ ਪਿਛਲੇ ਕਈ ਸਾਲਾਂ ਤੋਂ ਪੀ.ਟੀ. ਊਸ਼ਾ ਦੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿੱਚ ਉਨ੍ਹਾਂ ਦਾ ਸਭ ਤੋਂ ਵੱਡਾ ਸਹਾਰਾ ਸਨ।ਰਿਪੋਰਟਾਂ ਅਨੁਸਾਰ, ਸ਼੍ਰੀਨਿਵਾਸਨ ਕੇਰਲ ਦੇ ਕੋਜ਼ੀਕੋਡ ਜ਼ਿਲ੍ਹੇ ਦੇ ਪਯੋਲੀ ਵਿੱਚ ਆਪਣੇ ਨਿਵਾਸ ਸਥਾਨ ‘ਤੇ ਸਨ। ਸ਼ੁੱਕਰਵਾਰ ਤੜਕੇ ਉਹ ਅਚਾਨਕ ਬੇਹੋਸ਼ ਹੋ ਕੇ ਡਿੱਗ ਪਏ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
Total Views: 62 ,
Real Estate


















