ਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਬਣੀ

ਅਜੀਤ ਪਵਾਰ ਦੀ ਪਤਨੀ ਅਤੇ ਸਾਬਕਾ ਰਾਜ ਸਭਾ ਮੈਂਬਰ ਸੁਨੇਤਰਾ ਪਵਾਰ ਨੇ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਮੁੰਬਈ ਦੇ ਲੋਕ ਭਵਨ ਵਿਖੇ ਆਯੋਜਿਤ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਜਪਾਲ ਆਚਾਰੀਆ ਦੇਵਵ੍ਰਤ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸੁਨੇਤਰਾ ਪਵਾਰ ਨੂੰ ਇਹ ਅਹਿਮ ਜ਼ਿੰਮੇਵਾਰੀ ਉਨ੍ਹਾਂ ਦੇ ਪਤੀ ਅਜੀਤ ਪਵਾਰ ਦੇ ਅਚਾਨਕ ਦੇਹਾਂਤ ਕਾਰਨ ਪੈਦਾ ਹੋਏ ਸਿਆਸੀ ਖਲਾਅ ਨੂੰ ਭਰਨ ਲਈ ਸੌਂਪੀ ਗਈ ਹੈ।ਸਹੁੰ ਚੁੱਕ ਸਮਾਗਮ ਦੌਰਾਨ ਸੁਨੇਤਰਾ ਪਵਾਰ ਚਿੱਟੇ ਰੰਗ ਦੀ ਸਾੜੀ ਵਿੱਚ ਨਜ਼ਰ ਆਏ ਅਤੇ ਉਨ੍ਹਾਂ ਨੇ ਭਾਰੀ ਮਨ ਨਾਲ ਆਪਣੇ ਪਤੀ ਦੀ ਵਿਰਾਸਤ ਨੂੰ ਅੱਗੇ ਤੋਰਨ ਦਾ ਪ੍ਰਣ ਲਿਆ। ਅਹੁਦੇ ਦੀ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਅਜੀਤ ਪਵਾਰ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ‘ਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਕਈ ਸੀਨੀਅਰ ਆਗੂ ਮੌਜੂਦ ਸਨ।

Total Views: 33 ,
Real Estate