ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਦੀ ਇਸ ਫੇਰੀ ’ਤੇ ਸਾਰੀਆਂ ਸਿਆਸੀ ਧਿਰਾਂ ਦੀ ਨਜ਼ਰ ਹੈ। ਸਿਆਸੀ ਧਿਰਾਂ ਪੰਜਾਬ ਲਈ ਵਿਸ਼ੇਸ਼ ਪੈਕੇਜ ਐਲਾਨੇ ਜਾਣ ਦੀ ਮੰਗ ਕਰ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵੱਲੋਂ ਰੋਕੇ ਦਿਹਾਤੀ ਵਿਕਾਸ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਅੱਜ ਕੇਂਦਰੀ ਬਜਟ ਵੀ ਪੇਸ਼ ਹੋਣਾ ਹੈ, ਜਿਸ ਕਰਕੇ ਪੰਜਾਬ ਦੀ ਨਜ਼ਰ ਕੇਂਦਰੀ ਬਜਟ ’ਤੇ ਵੀ ਰਹੇਗੀ।ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਪੌਣੇ ਚਾਰ ਵਜੇ ਆਦਮਪੁਰ ਹਵਾਈ ਅੱਡੇ ’ਤੇ ਪੁੱਜਣਗੇ ਅਤੇ ਆਦਮਪੁਰ ਹਵਾਈ ਅੱਡੇ ਦਾ ਨਵਾਂ ਨਾਮ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਰਸਮੀ ਐਲਾਨ ਕਰਨਗੇ। ਉਹ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਟਰਮੀਨਲ ਇਮਾਰਤ ਦਾ ਵੀ ਉਦਘਾਟਨ ਕਰਨਗੇ। ਇੱਥੋਂ ਸ੍ਰੀ ਮੋਦੀ ਡੇਰਾ ਸੱਚਖੰਡ ਬੱਲਾਂ ਜਾਣਗੇ।
Total Views: 29 ,
Real Estate



















