ਦੱਖਣੀ ਤੁਰਕੀ ਦੇ ਸੈਰ-ਸਪਾਟਾ ਕੇਂਦਰ ਅੰਤਾਲਿਆ ਸੂਬੇ ਵਿਚ ਐਤਵਾਰ ਨੂੰ ਸਵਾਰੀਆਂ ਨਾਲ ਭਰੀ ਇਕ ਤੇਜ਼ ਰਫ਼ਤਾਰ ਬੱਸ ਪਲਟ ਗਈ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 26 ਹੋਰ ਜ਼ਖ਼ਮੀ ਹੋ ਗਏ। ਸੂਬਾਈ ਗਵਰਨਰ ਹੁਲੁਸੀ ਸਾਹਿਨ ਨੇ ਦਸਿਆ ਕਿ ਇਹ ਹਾਦਸਾ ਅੰਤਾਲਿਆ ਸ਼ਹਿਰ ਦੇ ਉੱਤਰ-ਪੱਛਮ ਵਿਚ ਪੈਂਦੇ ਡੋਸੇਮੀਲਟੀ ਜ਼ਿਲ੍ਹੇ ਵਿਚ ਵਾਪਰਿਆ।ਹਾਦਸੇ ਦੇ ਸਮੇਂ ਇਲਾਕੇ ਵਿਚ ਭਾਰੀ ਮੀਂਹ ਕਾਰਨ ਸੜਕ ਗਿੱਲੀ ਸੀ ਅਤੇ ਕਾਫੀ ਧੁੰਦ ਵੀ ਪੈ ਰਹੀ ਸੀ। ਗਵਰਨਰ ਮੁਤਾਬਕ ਭਾਵੇਂ ਹਾਲਾਤ ਖ਼ਰਾਬ ਸਨ ਪਰ ਲੱਗਦਾ ਹੈ ਕਿ ਬੱਸ ਦੀ ਰਫ਼ਤਾਰ ਕਾਫੀ ਤੇਜ਼ ਸੀ, ਜਿਸ ਕਾਰਨ ਇਹ ਸੰਤੁਲਨ ਗੁਆ ਕੇ ਹਾਈਵੇਅ ਦੇ ਕਿਨਾਰੇ ਪਲਟ ਗਈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਹ ਬੱਸ ਤੁਰਕੀ ਦੇ ਉੱਤਰ-ਪੱਛਮੀ ਹਿੱਸੇ ਟੇਕਿਰਦਾਗ ਤੋਂ ਰਾਤ ਭਰ ਦਾ ਸਫ਼ਰ ਤੈਅ ਕਰ ਕੇ ਆ ਰਹੀ ਸੀ।
Total Views: 39 ,
Real Estate



















