ਅਮਰੀਕਾ ਨੇ ਭਾਰਤ ‘ਤੇ ਟੈਰਿਫ ਘਟਾ ਕੇ 18 ਫੀਸਦੀ ਕੀਤਾ

ਅਮਰੀਕਾ ਨੇ ਭਾਰਤ ਤੋਂ ਦਰਾਮਦ ਹੋਣ ਵਾਲੀਆਂ ਵਸਤੂਆਂ ‘ਤੇ ਟੈਰਿਫ ਘਟਾ ਕੇ 18 ਫੀਸਦੀ ਕਰ ਦਿੱਤਾ ਹੈ।ਅਮਰੀਕਾ ਦੇ ਰਾਸ਼ਟਰਪਤੀ ਡੌਨ਼ਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ।
ਨਾਲ ਹੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਇਹ ਵੀ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰਕ ਸਮਝੌਤੇ ‘ਤੇ ਸਹਿਮਤੀ ਬਣ ਗਈ ਹੈ। ਹਾਲਾਂਕਿ ਭਾਰਤੀ ਪ੍ਰਧਾਨ ਮੰਤਰੀ ਦੀ ਐਕਸ ਪੋਸਟ ਵਿੱਚ ਟ੍ਰੇਡ ਡੀਲ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਹੈ।ਰਾਸ਼ਟਰਪਤੀ ਟਰੰਪ ਨੇ ਟਰੂਥ ਸੋਸ਼ਲ ‘ਤੇ ਲਿਖਿਆ ਕਿ ਅਮਰੀਕਾ ਅਤੇ ਭਾਰਤ ਵਿਚਾਲੇ ਇੱਕ ਵਪਾਰਕ ਸਮਝੌਤੇ ‘ਤੇ ਸਹਿਮਤੀ ਬਣੀ ਹੈ, ਇਸ ਦੇ ਤਹਿਤ ਅਮਰੀਕਾ ਨੇ ਰੈਸੀਪ੍ਰੋਕਲ (ਪਰਸਪਰ) ਟੈਰਿਫ ਨੂੰ 25 ਫੀਸਦੀ ਤੋਂ ਘਟਾ ਕੇ 18 ਫੀਸਦੀ ਕਰ ਦਿੱਤਾ ਹੈ।

Total Views: 58 ,
Real Estate