ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਚੀਨੀ ਡੋਰ ਕਾਰਨ ਹੋਈ ਮੌਤਾਂ ਨੂੰ ਕਤਲ ਦੀ ਸ਼੍ਰੇਣੀ ਵਿਚ ਰੱਖ ਕੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿਤੇ। ਮੁੱਖ ਮੰਤਰੀ ਦਫ਼ਤਰ ਨੇ ‘ਐਕਸ’ ਉਤੇ ਇਕ ਪੋਸਟ ਜਾਰੀ ਕੀਤੀ ਜਿਸ ਵਿਚ ਕਿਹਾ ਗਿਆ ਹੈ ਕਿ,‘‘ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਚੀਨੀ ਡੋਰ ਕਾਰਨ ਹੋਈ ਮੌਤ ਨੂੰ ਕਤਲ ਦੀ ਸ਼੍ਰੇਣੀ ਵਿਚ ਰੱਖ ਕੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿਤੇ ਹਨ।’’ਪੋਸਟ ਅਨੁਸਾਰ,‘‘ਚੀਨੀ ਡੋਰ ਕਾਰਨ ਹੋਏ ਹਾਦਸਿਆਂ ਦਾ ਨੋਟਿਸ ਲੈਂਦੇ ਹੋਏ, ਮੁੱਖ ਮੰਤਰੀ ਨੇ ਰਾਜ ਵਿਚ ਇਸ ਵਿਰੁਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿਤੇ ਹਨ ਅਤੇ ਰਾਜ ਵਿਆਪੀ ਮੁਹਿੰਮ ਸ਼ੁਰੂ ਕਰ ਕੇ ਉੱਚ ਪਧਰੀ ਸਮੀਖਿਆ ਦੇ ਨਿਰਦੇਸ਼ ਵੀ ਦਿਤੇ ਹਨ।’’ਲਖਨਊ ਵਿਚ ਚੀਨੀ ਡੋਰ ਕਾਰਨ ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦੀਆਂ ਰਿਪੋਰਟਾਂ ਵਿਚ ਕਾਫ਼ੀ ਵਾਧਾ ਹੋਇਆ ਹੈ ਅਤੇ ਬੁਧਵਾਰ ਨੂੰ ਬਾਜ਼ਾਰਖਾਲਾ ਵਿਚ ਇਕ ਨੌਜਵਾਨ ਦੀ ਡੋਰ ਕਾਰਨ ਗਲਾ ਕੱਟਣ ਤੋਂ ਬਾਅਦ ਮੌਤ ਹੋ ਗਈ।
Total Views: 44 ,
Real Estate


















