ਬਰਨਾਲਾ ਵਿਖੇ ਅੱਜ ਬਠਿੰਡਾ ਵੱਲ ‘ਪੱਕਾ ਮੋਰਚਾ’ ਲਾਉਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਪ੍ਰਦਰਸ਼ਨ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਆਹਮੋ-ਸਾਹਮਣੇ ਹੋਣ ਕਾਰਨ ਮਾਹੌਲ ਕਾਫ਼ੀ ਗਰਮਾ ਗਿਆ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰਨਾ ਪਿਆ।ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਪਹਿਲਾਂ ਤੋਂ ਤੈਅ ਰਣਨੀਤੀ ਅਨੁਸਾਰ ਬਠਿੰਡਾ ਵਿਖੇ ਇੱਕ ਵਿਸ਼ਾਲ ‘ਪੱਕਾ ਮੋਰਚਾ’ ਲਾਇਆ ਜਾਣਾ ਸੀ। ਜਦੋਂ ਕਿਸਾਨਾਂ ਦਾ ਕਾਫ਼ਲਾ ਬਰਨਾਲਾ ਤੋਂ ਲੰਘਣ ਲੱਗਾ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਗਏ। ਕਿਸਾਨਾਂ ਨੇ ਜਦੋਂ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਧਿਰਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ।
Total Views: 45 ,
Real Estate



















