ਰੂਸ ਦੀ ਇੱਕ ਯੂਨੀਵਰਸਿਟੀ ਵਿੱਚ ਚਾਕੂ ਹਮਲੇ ਵਿੱਚ ਛੇ ਲੋਕ ਜ਼ਖਮੀ ਹੋ ਗਏ, ਚਾਰ ਭਾਰਤੀ ਵਿਦਿਆਰਥੀ ਵੀ ਸ਼ਾਮਲ

ਰੂਸ ਦੇ ਬਸ਼ਕੋਰਤੋਸਤਾਨ ਗਣਰਾਜ ਦੀ ਇੱਕ ਯੂਨੀਵਰਸਿਟੀ ਵਿੱਚ ਸ਼ਨਿਚਰਵਾਰ ਨੂੰ ਚਾਕੂ ਨਾਲ ਕੀਤੇ ਇੱਕ ਹਮਲੇ ਵਿੱਚ ਘੱਟੋ-ਘੱਟ ਛੇ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਚਾਰ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ। ਇੱਥੇ ਭਾਰਤੀ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਮੁਢਲੀਆਂ ਰਿਪੋਰਟਾਂ ਅਨੁਸਾਰ ਚਾਕੂ ਨਾਲ ਲੈਸ ਇੱਕ ਨੌਜਵਾਨ ਬਸ਼ਕੋਰਤੋਸਤਾਨ ਗਣਰਾਜ ਦੇ ਉਫਾ ਵਿੱਚ ਸਥਿਤ ਸਟੇਟ ਮੈਡੀਕਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਦਾਖਲ ਹੋਇਆ।ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਦੱਸਿਆ ਕਿ ਨੌਜਵਾਨ ਨੇ ਉੱਥੇ ਰਹਿਣ ਵਾਲੇ ਵਿਦਿਆਰਥੀਆਂ ’ਤੇ ਹਮਲਾ ਕੀਤਾ। ਗ੍ਰਹਿ ਮੰਤਰਾਲੇ ਦੀ ਬੁਲਾਰਾ ਮੇਜਰ ਜਨਰਲ ਇਰੀਨਾ ਵੋਲਕ ਦੇ ਹਵਾਲੇ ਨਾਲ ਕਿਹਾ ਗਿਆ ਕਿ ਹਮਲਾਵਰ ਨੇ ਗ੍ਰਿਫਤਾਰੀ ਦਾ ਵਿਰੋਧ ਕੀਤਾ, ਜਿਸ ਦੌਰਾਨ ਦੋ ਪੁਲੀਸ ਅਧਿਕਾਰੀਆਂ ਨੂੰ ਚਾਕੂ ਮਾਰ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਸ਼ੱਕੀ ਨੇ ਖੁਦ ਨੂੰ ਵੀ ਸਰੀਰਕ ਨੁਕਸਾਨ ਪਹੁੰਚਾਇਆ।

Total Views: 34 ,
Real Estate