ਤਰਨਤਾਰਨ ਦੇ ਲਾਅ ਕਾਲਜ ‘ਚ ਲੜਕੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਜ਼ਿਲ੍ਹੇ ਦੇ ਉਸਮਾ ਪਿੰਡ ਸਥਿਤ ਲਾਅ ਕਾਲਜ (Law College) ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਕਾਲਜ ਕੈਂਪਸ ਦੇ ਅੰਦਰ ਹੀ ਇੱਕ ਨੌਜਵਾਨ ਨੇ ਇੱਕ ਲੜਕੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਰ ਨੌਜਵਾਨ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਲੜਕੇ ਦੀ ਪਛਾਣ ਪ੍ਰਿੰਸ ਰਾਜ ਸਿੰਘ ਵਜੋਂ ਹੋਈ ਹੈ। ਇਹ ਘਟਨਾ ਕਾਲਜ ਦੇ ਅੰਦਰ ਵਾਪਰੀ ਜਿੱਥੇ ਨੌਜਵਾਨ ਨੇ ਅਚਾਨਕ ਲੜਕੀ ‘ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਲਜ ਵਿੱਚ ਮੌਜੂਦ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਇਸ ਹਮਲੇ ਤੋਂ ਬਾਅਦ ਭਗਦੜ ਮਚ ਗਈ। ਲੜਕੀ ਨੂੰ ਮਾਰਨ ਤੋਂ ਬਾਅਦ ਹਮਲਾਵਰ ਨੇ ਖ਼ੁਦਕੁਸ਼ੀ ਵੀ ਕਰ ਲਈ।

Total Views: 28 ,
Real Estate