ਬਾਬਾ ਸਿੱਦੀਕੀ ਕਤਲ ਕਾਂਡ : ਅਕਾਸ਼ਦੀਪ ਸਿੰਘ ਨੂੰ ਮਿਲੀ ਜ਼ਮਾਨਤ

Baba Siddiqui murder case Akashdeep Singh gets bailਬੰਬੇ ਹਾਈ ਕੋਰਟ ਨੇ ਸੋਮਵਾਰ ਨੂੰ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਕਤਲ ਕੇਸ ਵਿਚ ਗਿ੍ਰਫ਼ਤਾਰ ਆਕਾਸ਼ਦੀਪ ਸਿੰਘ ਨੂੰ ਜ਼ਮਾਨਤ ਦੇ ਦਿਤੀ । ਪੰਜਾਬ ਦਾ ਰਹਿਣ ਵਾਲਾ ਆਕਾਸ਼ਦੀਪ ਇਸ ਮਾਮਲੇ ਵਿਚ ਜ਼ਮਾਨਤ ਪ੍ਰਾਪਤ ਕਰਨ ਵਾਲਾ ਪਹਿਲਾ ਮੁਲਜ਼ਮ ਹੈ । ਜ਼ਿਕਰਯੋਗ ਹੈ ਕਿ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਦੋਸ਼ੀ ਨੂੰ ਜ਼ਮਾਨਤ ਦਿਤੀ ਜਾ ਰਹੀ ਹੈ, ਪਰ ਇਸ ਦਾ ਦੂਜੇ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਉਤੇ ਕੋਈ ਅਸਰ ਨਹੀਂ ਪਵੇਗਾ ।

Total Views: 43 ,
Real Estate