ਇਮਰਾਨ ਖਾਨ ਦੀ ਇੱਕ ਅੱਖ ਦੀ ਰੌਸ਼ਨੀ ਲਗਭਗ ਗਈ,ਸੁਪਰੀਮ ਕੋਰਟ ਵਿੱਚ ਰਿਪੋਰਟ ਪੇਸ਼

ranਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਿਹਤ ਬਾਰੇ 12 ਫਰਵਰੀ, 2026 ਨੂੰ ਸੁਪਰੀਮ ਕੋਰਟ ਵਿੱਚ ਇੱਕ ਅਹਿਮ ਰਿਪੋਰਟ ਪੇਸ਼ ਕੀਤੀ ਗਈ ਹੈ। ਅਦਾਲਤ ਦੁਆਰਾ ਨਿਯੁਕਤ ਵਕੀਲ ਸਲਮਾਨ ਸਫਦਰ ਦੀ ਰਿਪੋਰਟ ਅਨੁਸਾਰ, ਇਮਰਾਨ ਖਾਨ ਦੀ ਸੱਜੀ ਅੱਖ ਦੀ ਰੌਸ਼ਨੀ ਸਿਰਫ਼ 15% ਰਹਿ ਗਈ ਹੈ। ਅਕਤੂਬਰ 2025 ਤੱਕ ਉਨ੍ਹਾਂ ਦੀ ਨਜ਼ਰ ਬਿਲਕੁਲ ਠੀਕ ਸੀ। ਰਿਪੋਰਟ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਮਹੀਨਿਆਂ ਤੱਕ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਦੀ ਅੱਖ ਵਿੱਚ ਖੂਨ ਦੀ ਗੱਠ ਬਣ ਗਈ ਸੀ, ਜਿਸ ਦਾ ਸਮੇਂ ਸਿਰ ਇਲਾਜ ਨਹੀਂ ਕੀਤਾ ਗਿਆ। ਚੀਫ ਜਸਟਿਸ ਯਾਹੀਆ ਅਫਰੀਦੀ ਦੀ ਅਗਵਾਈ ਵਾਲੇ ਬੈਂਚ ਨੇ ਤੁਰੰਤ ਵਿਸ਼ੇਸ਼ ਮੈਡੀਕਲ ਬੋਰਡ ਬਣਾਉਣ ਦਾ ਹੁਕਮ ਦਿੱਤਾ ਹੈ ਤਾਂ ਜੋ 16 ਫਰਵਰੀ ਤੋਂ ਪਹਿਲਾਂ ਉਨ੍ਹਾਂ ਦੀਆਂ ਅੱਖਾਂ ਦੀ ਮੁਕੰਮਲ ਜਾਂਚ ਕੀਤੀ ਜਾ ਸਕੇ।

Total Views: 44 ,
Real Estate