ਬੰਗਲਾਦੇਸ਼ ਵਿੱਚ ਵੀਰਵਾਰ 12 ਫਰਵਰੀ ਨੂੰ ਹੋਈਆਂ 13ਵੀਂ ਸੰਸਦੀ ਚੋਣਾਂ ਵਿੱਚ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਨੇ ਇਤਿਹਾਸ ਰਚ ਦਿੱਤਾ। BNP ਨੇ 300 ਮੈਂਬਰੀ ਸਦਨ ਵਿੱਚ 200 ਤੋਂ ਵੱਧ ਸੀਟਾਂ ਜਿੱਤੀਆਂ। ਇਸ ਨਾਲ BNP ਚੇਅਰਪਰਸਨ ਅਤੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੇ ਪੁੱਤਰ ਤਾਰਿਕ ਰਹਿਮਾਨ ਹੁਣ ਬੰਗਲਾਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਹੁਣ ਉਨ੍ਹਾਂ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਇਹ 36 ਸਾਲਾਂ ਵਿੱਚ ਪਹਿਲੀ ਵਾਰ ਹੈ ਜਦੋਂ ਕੋਈ ਪੁਰਸ਼ ਪ੍ਰਧਾਨ ਮੰਤਰੀ ਬਣੇਗਾ। ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਵਾਮੀ ਲੀਗ ਪਾਰਟੀ ਨੂੰ ਪਾਬੰਦੀਆਂ ਕਾਰਨ ਇਸ ਚੋਣ ਤੋਂ ਬਾਹਰ ਰੱਖਿਆ ਗਿਆ ਸੀ। ਇਸ ਲਈ ਮੁੱਖ ਮੁਕਾਬਲਾ BNP ਅਤੇ ਜਮਾਤ-ਏ-ਇਸਲਾਮੀ ਵਿਚਕਾਰ ਸੀ।
Total Views: 42 ,
Real Estate


















