ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪੇਸ਼ਕਸ਼ ਕੀਤੀ ਹੈ ਕਿ ਜੇ ਅਮਰਿੰਦਰ ਸਿੰਘ ਮੁੜ ਕਾਂਗਰਸ ’ਚ ਆਉਣਾ ਚਾਹੁੰਦੇ ਹਨ ਤਾਂ ਹਾਈ ਕਮਾਨ ਵਿਚਾਰ ਕਰ ਸਕਦੀ ਹੈ। ਇਸ ਬਿਆਨ ਨੇ ਪੰਜਾਬ ਕਾਂਗਰਸ ਵਿਚਲੇ ਉਨ੍ਹਾਂ ਆਗੂਆਂ ਨੂੰ ਧੁੜਕੂ ਲਾ ਦਿੱਤਾ ਹੈ, ਜੋ ਮੁੱਖ ਮੰਤਰੀ ਬਣਨ ਦੀ ਦੌੜ ’ਚ ਸ਼ਾਮਲ ਹਨ।ਇਸ ਬਿਆਨ ਮਗਰੋਂ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਨਿਸ਼ਾਨੇ ’ਤੇ ਲਿਆ ਹੈ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਜਿਸ ਅਮਰਿੰਦਰ ਸਿੰਘ ਦੇ ਸਿਰ ਕਾਂਗਰਸੀ ਆਗੂ ਨਾਕਾਮੀਆਂ ਦਾ ਠੀਕਰਾ ਭੰਨਦੇ ਰਹੇ ਹਨ, ਉਹ ਹੁਣ ਕਿਸ ਮੂੰਹ ਨਾਲ ਅਮਰਿੰਦਰ ਸਿੰਘ ਦੀ ਵਾਪਸੀ ਦਾ ਸਵਾਗਤ ਕਰਨਗੇ। ਉਂਝ, ਅਮਰਿੰਦਰ ਸਿੰਘ ਦੇ ਪਰਿਵਾਰ ਨੇ ਇਨ੍ਹਾਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ।ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਵੇਲੇ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ’ਚ ਗੋਡੇ ਦੀ ਸਰਜਰੀ ਲਈ ਦਾਖਲ ਹਨ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਲੰਘੇ ਕੱਲ੍ਹ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਪਤਾ ਲੈਣ ਲਈ ਪੁੱਜੇ ਸਨ।
ਕੈਪਟਨ ਦੀ ਵਾਪਸੀ,ਕਈ ਕਾਂਗਰਸੀਆਂ ਨੂੰ ਲੱਗਿਆ ਧੁੜਕੂ
Total Views: 46 ,
Real Estate


















