ਦਿੱਲੀ ਨਗਰ ਕੌਂਸਲ ਨੇ ਕਪੂਰਥਲਾ ਹਾਊਸ ਤੇ ਪੰਜਾਬ ਭਵਨ ’ਤੇ 22.13 ਕਰੋੜ ਦਾ ਟੈਕਸ ਲਾਇਆ

kapurthala house delhiਨਵੀਂ ਦਿੱਲੀ ਨਗਰ ਕੌਂਸਲ ਨੇ ਵਿੱਤੀ ਤੰਗੀ ਝੱਲ ਰਹੀ ਪੰਜਾਬ ਸਰਕਾਰ ਨੂੰ ਕੌਮੀ ਰਾਜਧਾਨੀ ਸਥਿਤ ਕਪੂਰਥਲਾ ਹਾਊਸ ਅਤੇ ਪੰਜਾਬ ਭਵਨ ਦਾ ਕਰੀਬ 22.13 ਕਰੋੜ ਰੁਪਏ ਸਰਵਿਸ ਟੈਕਸ ਭਰਨ ਲਈ ਕਿਹਾ ਹੈ। ਮੁੱਖ ਮੰਤਰੀ ਦੀ ਨਵੀਂ ਦਿੱਲੀ ਵਿਚਲੀ ਰਿਹਾਇਸ਼ ਕਪੂਰਥਲਾ ਹਾਊਸ ਦਾ 14.44 ਕਰੋੜ ਅਤੇ ਪੰਜਾਬ ਭਵਨ ਦਾ 7.68 ਕਰੋੜ ਸਰਵਿਸ ਟੈਕਸ ਬਣਿਆ ਹੈ।ਪੰਜਾਬ ਭਵਨ ਦੇ ਰੈਜ਼ੀਡੈਂਟ ਕਮਿਸ਼ਨਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ 10 ਫਰਵਰੀ ਨੂੰ ਪੱਤਰ ਲਿਖ ਕੇ ਚੌਕਸ ਕੀਤਾ ਹੈ ਕਿ ਇਹ ਮਾਮਲਾ ਸੂਬਾ ਸਰਕਾਰ ਲਈ ਗੰਭੀਰ ਵਿੱਤੀ ਤੇ ਕਾਨੂੰਨੀ ਅੜਿੱਕੇ ਪੈਦਾ ਕਰ ਸਕਦਾ ਹੈ ਜਿਸ ਕਰ ਕੇ ਲੋਕ ਨਿਰਮਾਣ ਵਿਭਾਗ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਇਸ ਮਾਮਲੇ ਨੂੰ ਨਜਿੱਠਣ ਲਈ ਢੁੱਕਵਾਂ ਕਾਨੂੰਨੀ ਮਸ਼ਵਰਾ ਲਵੇ। ਪੰਜਾਬ ਭਵਨ ਦੇ ਅਧਿਕਾਰੀ ਪਹਿਲਾਂ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵੀ ਜਾਣੂ ਕਰਾ ਚੁੱਕੇ ਹਨ ਕਿ ਕਪੂਰਥਲਾ ਹਾਊਸ ਅਤੇ ਪੰਜਾਬ ਭਵਨ ਦੀ ਸੰਪਤੀ ਸੰਵਿਧਾਨ ਦੀ ਧਾਰਾ 289(1) ਤਹਿਤ ਕੇਂਦਰੀ ਟੈਕਸਾਂ ਤੋਂ ਮੁਕਤ ਹੈ। ਇਹ ਵੀ ਤਰਕ ਦਿੱਤਾ ਹੈ ਕਿ ਇਹ ਦੋਵੇਂ ਸਰਕਾਰੀ ਸੰਪਤੀਆਂ ਹਨ ਅਤੇ ਇਨ੍ਹਾਂ ਦੀ ਕਿਸੇ ਵਪਾਰਕ ਕੰਮ ਲਈ ਵਰਤੋਂ ਨਹੀਂ ਹੋ ਰਹੀ।

Total Views: 61 ,
Real Estate