ਆਸਟ੍ਰੇਲੀਆ ਨੂੰ ਟੀ-20 ਵਿਸ਼ਵ ਕੱਪ ਵਿੱਚ ਇੱਕ ਹੋਰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਸੋਮਵਾਰ ਨੂੰ ਤੀਜੇ ਮੈਚ ਵਿੱਚ ਸ਼੍ਰੀਲੰਕਾ ਤੋਂ 8 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਆਸਟ੍ਰੇਲੀਆਈ ਟੀਮ ਟੂਰਨਾਮੈਂਟ ਤੋਂ ਲਗਭਗ ਬਾਹਰ ਹੋ ਗਈ ਹੈ। ਹੁਣ ਉਨ੍ਹਾਂ ਦੀਆਂ ਉਮੀਦਾਂ ਜ਼ਿੰਬਾਬਵੇ ਦੀ ਹਾਰ ‘ਤੇ ਟਿਕੀਆਂ ਹਨ।ਪੱਲੇਕੇਲੇ ਸਟੇਡੀਅਮ ਵਿੱਚ ਹੋਏ ਇਸ ਗਰੁੱਪ ਬੀ ਮੈਚ ਵਿੱਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਦੀ ਟੀਮ 20 ਓਵਰਾਂ ਵਿੱਚ 181 ਦੌੜਾਂ ‘ਤੇ ਆਲ ਆਊਟ ਹੋ ਗਈ। ਸ਼੍ਰੀਲੰਕਾ ਨੇ 182 ਦੌੜਾਂ ਦਾ ਟੀਚਾ 18 ਓਵਰਾਂ ਵਿੱਚ 2 ਵਿਕਟਾਂ ‘ਤੇ ਹਾਸਲ ਕਰ ਲਿਆ।
Total Views: 34 ,
Real Estate


















