ਮੋਗਾ ਰੈਲੀ : ਸੁਖਜਿੰਦਰ ਰੰਧਾਵਾ ਨੇ ਕੇਂਦਰ ਤੋਂ ਕੀਤੀ DGP ਅਤੇ ਚੀਫ਼ ਸੈਕਟਰੀ ਵਿਰੁੱਧ ਕਾਰਵਾਈ ਦੀ ਮੰਗ

ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਵਿਖੇ ਹੋਈ ‘ਆਮ ਆਦਮੀ ਪਾਰਟੀ’ ਦੀ ਰੈਲੀ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ (DGP) ਦੀ ਮੌਜੂਦਗੀ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਰੰਧਾਵਾ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ (PMO) ਦੇ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।ਰੰਧਾਵਾ ਨੇ ਦੋਸ਼ ਲਾਇਆ ਕਿ ਇੱਕ ਸਿਆਸੀ ਪਲੇਟਫਾਰਮ ‘ਤੇ, ਜਿੱਥੇ ਅਰਵਿੰਦ ਕੇਜਰੀਵਾਲ ਅਤੇ ਹੋਰ ‘ਆਪ’ ਆਗੂ ਮੌਜੂਦ ਸਨ, ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਟੇਜ ਸਾਂਝੀ ਕਰਨਾ ‘ਆਲ ਇੰਡੀਆ ਸਰਵਿਸਿਜ਼ ਕੰਡਕਟ ਰੂਲਜ਼’ (All India Services Conduct Rules) ਦੀ ਸਿੱਧੀ ਉਲੰਘਣਾ ਹੈ।

Total Views: 32 ,
Real Estate