ਸਰਪੰਚ ਕਤਲ ਮਾਮਲਾ, DSP ਅਤੇ SHO ਸਸਪੈਂਡ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ। ਸਰਪੰਚ ਹਰਬਰਿੰਦਰ ਸਿੰਘ ਨੂੰ, ਸਰਹਾਲੀ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ ਸੀ। ਮੌਕੇ ’ਤੇ ਮੌਜੂਦ ਇੱਕ ਹੋਰ ਵਿਅਕਤੀ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਦੌਰਾਨ ਉਸਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਇਸ ਸਮੇਂ ਜ਼ੇਰੇ-ਇਲਾਜ ਹੈ।
Total Views: 55 ,
Real Estate