ਨਵੇਂ 6-ਲੇਨ ਐਕਸੈਸ-ਕੰਟਰੋਲਡ ਗ੍ਰੀਨਫੀਲਡ ਸਪੁਰ ਦੇ ਨਿਰਮਾਣ ਨੂੰ ਮਨਜ਼ੂਰੀ

ਪੰਜਾਬ ਅਤੇ ਖਾਸ ਕਰਕੇ ਚੰਡੀਗੜ੍ਹ ਟ੍ਰਾਈਸਿਟੀ ਖੇਤਰ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਨੇ ਇੱਕ ਵੱਡੇ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਵਿੱਚ 1,463.95 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵੇਂ 6-ਲੇਨ ਐਕਸੈਸ-ਕੰਟਰੋਲਡ ਗ੍ਰੀਨਫੀਲਡ ਸਪੁਰ (Greenfield Spur) ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ।ਇਹ ਨਵਾਂ ਹਾਈਵੇਅ NH-205A ਦੇ ਅੰਬਾਲਾ-ਚੰਡੀਗੜ੍ਹ ਸੈਕਸ਼ਨ ਨੂੰ ਜ਼ੀਰਕਪੁਰ ਬਾਈਪਾਸ ਨਾਲ ਜੋੜੇਗਾ। ਇਸ ਪ੍ਰੋਜੈਕਟ ‘ਤੇ ਕੁੱਲ 1,463.95 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪੂਰੀ ਤਰ੍ਹਾਂ 6-ਲੇਨ ਵਾਲਾ ਹਾਈਵੇਅ ਹੋਵੇਗਾ, ਜੋ ਕਿ ਗ੍ਰੀਨਫੀਲਡ (ਨਵੇਂ ਰੂਟ ‘ਤੇ ਬਣਨ ਵਾਲਾ) ਪ੍ਰੋਜੈਕਟ ਹੈ।

Total Views: 32 ,
Real Estate