ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਇੱਕ ਨਿੱਜੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ, ਜਿੱਥੇ ਮੋਤੀਆਬਿੰਦ ਦੇ ਅਪ੍ਰੇਸ਼ਨ ਤੋਂ ਬਾਅਦ ਇਨਫੈਕਸ਼ਨ ਕਾਰਨ 9 ਮਰੀਜ਼ਾਂ ਦੀਆਂ ਅੱਖਾਂ ਕੱਢਣੀਆਂ ਪਈਆਂ ਅਤੇ 9 ਹੋਰਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਹਸਪਤਾਲ ਨੂੰ ਸੀਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਹਿਲੀ ਫਰਵਰੀ ਨੂੰ ਨਿਊ ਰਾਜੇਸ਼ ਹਾਈਟੈਕ ਹਸਪਤਾਲ ਵਿੱਚ ਲਗਾਏ ਗਏ ਇੱਕ ਅੱਖਾਂ ਦੇ ਕੈਂਪ ਦੌਰਾਨ 30 ਮਰੀਜ਼ਾਂ ਦੇ ਅਪ੍ਰੇਸ਼ਨ ਕੀਤੇ ਗਏ ਸਨ। ਅਪ੍ਰੇਸ਼ਨ ਦੇ 24 ਘੰਟਿਆਂ ਦੇ ਅੰਦਰ ਹੀ ਕਈ ਮਰੀਜ਼ਾਂ ਨੇ ਅੱਖਾਂ ਵਿੱਚ ਤੇਜ਼ ਦਰਦ ਅਤੇ ਪਾਣੀ ਆਉਣ ਦੀ ਸ਼ਿਕਾਇਤ ਕੀਤੀ। ਘੱਟੋ-ਘੱਟ 18 ਮਰੀਜ਼ਾਂ ਨੂੰ ਗੰਭੀਰ ਇਨਫੈਕਸ਼ਨ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ, ਲਖਨਊ ਅਤੇ ਵਾਰਾਣਸੀ ਦੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਇੰਨੀ ਖਰਾਬ ਸੀ ਕਿ ਇਨਫੈਕਸ਼ਨ ਨੂੰ ਹੋਰ ਫੈਲਣ ਤੋਂ ਰੋਕਣ ਲਈ ਡਾਕਟਰਾਂ ਨੂੰ ਉਨ੍ਹਾਂ ਦੀਆਂ ਅੱਖਾਂ ਕੱਢਣੀਆਂ ਪਈਆਂ।
ਅਪ੍ਰੇਸ਼ਨ ਤੋਂ ਬਾਅਦ ਇਨਫੈਕਸ਼ਨ ਕਾਰਨ 9 ਮਰੀਜ਼ਾਂ ਦੀਆਂ ਅੱਖਾਂ ਕੱਢਣੀਆਂ ਪਈਆਂ, 9 ਹੋਰਾਂ ਦੀ ਗਈ ਰੌਸ਼ਨੀ, ਹਸਪਤਾਲ ਸੀਲ
Total Views: 34 ,
Real Estate



















